ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੰਸ ਅੱਜ ਭਰਨਗੇ ਚੋਣ ਪ੍ਰਚਾਰ ਦੀ ਪਰਵਾਜ਼

08:55 AM Apr 04, 2024 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 3 ਅਪਰੈਲ
ਭਾਾਜਪਾ ਵੱਲੋਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਹੰਸ ਰਾਜ ਹੰਸ ਚਾਰ ਅਪਰੈਲ ਨੂੰ ਫਰੀਦਕੋਟ ਵਿੱਚ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਆ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਆਗੂ ਗਗਨਦੀਪ ਸਿੰਘ ਸੁਖੀਜਾ ਅਤੇ ਗੌਰਵ ਕੱਕੜ ਨੇ ਕਿਹਾ ਕਿ ਪ੍ਰਚਾਰ ਸ਼ੁਰੂ ਕਰਨ ਮੌਕੇ ਉਨ੍ਹਾਂ ਨਾਲ ਸੂਬੇ ਦੀ ਲੀਡਰਸ਼ਿਪ ਵੀ ਹਾਜ਼ਰ ਹੋਵੇਗੀ। ਫਰੀਦਕੋਟ ਵਿੱਚ ਹੰਸ ਰਾਜ ਹੰਸ ਪਹਿਲਾਂ ਅਕਾਲੀ ਦਲ ਅਤੇ ਫਿਰ ਕਾਂਗਰਸੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਆਉਂਦੇ ਰਹੇ ਹਨ। ਉਹ ਪਹਿਲੀ ਵਾਰ ਫਰੀਦਕੋਟ ਵਿੱਚ ਆਪਣੇ ਲਈ ਵੋਟਾਂ ਮੰਗਣਗੇ। ਉਹ ਇਸ ਤੋਂ ਪਹਿਲਾਂ ਪੰਜਾਬ ਵਿੱਚ ਦੋ ਚੋਣਾਂ ਹਾਰ ਚੁੱਕੇ ਹਨ। ਉਨ੍ਹਾਂ ਪਿਛਲੀਆਂ ਚੋਣਾਂ ਦੌਰਾਨ ਦਿੱਲੀ ਵਿੱਚੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤੀ ਸੀ। ਫਰੀਦਕੋਟ ਹਲਕੇ ’ਚ ‘ਆਪ’ ਤੇ ਭਾਜਪਾ ਉਮੀਦਵਾਰ ਐਲਾਨ ਚੁੱਕੀ ਹੈ ਜਦੋਂਕਿ ਕਾਂਗਰਸ ਤੇ ਅਕਾਲੀ ਦਲ ਨੇ ਅਜੇ ਆਪਣੇ ਪੱਤੇ ਨਹੀਂ ਖੋਲ੍ਹੇ। ਗਗਨਦੀਪ ਸਿੰਘ ਸੁਖੀਜਾ ਨੇ ਕਿਹਾ ਕਿ ਹੰਸ ਰਾਜ ਹੰਸ ਹੁਣ ਚੋਣਾਂ ਮੁਕੰਮਲ ਹੋਣ ਤੱਕ ਫਰੀਦਕੋਟ ਲੋਕ ਸਭਾ ਹਲਕੇ ਵਿੱਚ ਹੀ ਰਹਿਣਗੇ।

Advertisement

Advertisement