For the best experience, open
https://m.punjabitribuneonline.com
on your mobile browser.
Advertisement

ਸਵਰਨ ਬੰਗਾ ਅਨੁਸੂਚਿਤ ਜਾਤੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ

07:30 AM Apr 05, 2024 IST
ਸਵਰਨ ਬੰਗਾ ਅਨੁਸੂਚਿਤ ਜਾਤੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪਟਿਆਲਾ: ਰਾਜਿੰਦਰਾ ਹਸਪਤਾਲ, ਮੈਡੀਕਲ ਕਾਲਜ, ਆਯੁਰਵੈਦਿਕ ਕਾਲਜ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਦੀ ਮੀਟਿੰਗ ਸਵਰਨ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਵਰਨ ਸਿੰਘ ਬੰਗਾ ਨੂੰ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਯੂਨੀਅਨ ਦੇ ਸਿਹਤ ਵਿਭਾਗ (ਖ਼ੋਜ ਅਤੇ ਮੈਡੀਕਲ ਸਿੱਖਿਆ) ਪਟਿਆਲਾ ਵਿੰਗ ਦਾ ਗਿਆਰਵੀਂ ਵਾਰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਐੱਸਸੀ ਤੇ ਬੀਸੀ ਕਰਮਚਾਰੀ ਅਤੇ ਲੋਕ ਏਕਤਾ ਫਰੰਟ ਪੰਜਾਬ ਦੇ ਅਵਤਾਰ ਸਿੰਘ ਕੈਂਥ ਨੇ ਕਿਹਾ ਕਿ 14 ਅਪਰੈਲ ਨੂੰ ਸੁਸ਼ੀਲ ਪੈਲੇਸ ਵਿੱਚ ਜ਼ਿਲ੍ਹੇ ਦੀਆਂ ਸਮੁੱਚੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਡਾਕਟਰ ਭੀਮ ਰਾਓ ਅੰਬੇਡਕਰ ਦਾ 133ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ। -ਖੇਤਰੀ ਪ੍ਰਤੀਨਿਧ

Advertisement

Advertisement
Author Image

Advertisement
Advertisement
×