ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵਰਨਕਾਰ ਐਸੋਸੀਏਸ਼ਨ ਵੱਲੋਂ ਸਰਾਫ਼ਾ ਬਾਜ਼ਾਰ ਦੀ ਸੁਰੱਖਿਆ ਵਧਾਉਣ ਦੀ ਮੰਗ

12:15 PM Sep 21, 2024 IST
ਡੀਐੱਸਪੀ ਧਰਮਵੀਰ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਸਵਰਨਕਾਰ ਐਸੋਸੀਏਸ਼ਨ ਕੁਰਾਲੀ ਦੇ ਆਗੂ।

ਮਿਹਰ ਸਿੰਘ
ਕੁਰਾਲੀ, 20 ਸਤੰਬਰ
ਸ਼ਹਿਰ ਦੇ ਇੱਕ ਸੁਨਿਆਰੇ ਦੀ ਦੁਕਾਨ ’ਤੇ ਗਾਹਕ ਬਣ ਕੇ ਆਈਆਂ ਮਹਿਲਾਵਾਂ ਵੱਲੋਂ ਲੱਖਾਂ ਰੁਪਏ ਦੇ ਗਹਿਣੇ ਠੱਗ ਕੇ ਲੈ ਜਾਣ ਤੋਂ ਬਾਅਦ ਸਥਾਨਕ ਸਵਰਨਕਾਰ ਐਸੋਸੀਏਸ਼ਨ ਦੇ ਵਫ਼ਦ ਨੇ ਡੀਐੱਸਪੀ ਮੁੱਲਾਂਪੁਰ ਗਰੀਬਦਾਸ ਧਰਮਵੀਰ ਸਿੰਘ ਨਾਲ ਮੀਟਿੰਗ ਕੀਤੀ। ਇਸ ਦੌਰਾਨ ਆਗੂਆਂ ਨੇ ਸੁਨਿਆਰਿਆਂ ਦੀ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ। ਇਸ ਮੌਕੇ ਸਵਰਨਕਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਕੌਂਸਲਰ ਭਾਰਤ ਭੂਸ਼ਣ ਵਰਮਾ, ਬੋਵੀ ਵਰਮਾ, ਸੰਨੀ ਵਰਮਾ ਤੇ ਹੋਰਨਾਂ ਨੇ ਡੀਐੱਸਪੀ ਧਰਮਵੀਰ ਸਿੰਘ ਨੂੰ ਦੱਸਿਆ ਕਿ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਤੋਂ ਬਾਅਦ ਸੁਨਿਆਰਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਉਹ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵਫ਼ਦ ਨੇ ਬਾਜ਼ਾਰ ਵਿੱਚ ਮਾਸਕ ਲਗਾ ਕੇ ਅਤੇ ਮੂੰਹ ਢੱਕ ਕੇ ਮੋਟਰਸਾਈਕਲਾਂ ’ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਵਿਸ਼ੇਸ਼ ਚੈਕਿੰਗ ਕਰਨ ਅਤੇ ਬਾਜ਼ਾਰ ਵਿੱਚ ਸੀਸੀਟੀਵੀ ਕੈਮਰੇ ਲਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਡੀਐੱਸਪੀ ਧਰਮਵੀਰ ਸਿੰਘ ਅਤੇ ਐੱਸਐੱਚਓ ਸਤਨਾਮ ਸਿੰਘ ਨੇ ਸੁਨਿਆਰਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

Advertisement

Advertisement