ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵਾਤੀ ਮਾਲੀਵਾਲ ਵੱਲੋਂ ‘ਆਪ’ ਆਗੂਆਂ ਅਤੇ ਵਰਕਰਾਂ ’ਤੇ ਧਮਕੀਆਂ ਦੇਣ ਦੇ ਦੋਸ਼

07:39 PM May 26, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਮਈ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਕਿਹਾ ਕਿ ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਉਸ ਨੂੰ ਜਬਰ-ਜਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੇ ਕਿਹਾ ਕਿ ਯੂ-ਟਿਊਬਰ ਧਰੁੱਵ ਰਾਠੀ ਵੱਲੋਂ ਉਸ ਖ਼ਿਲਾਫ਼ ਇੱਕ ਪਾਸੜ ਵੀਡੀਓ ਪੋਸਟ ਕੀਤੇ ਜਾਣ ਤੋਂ ਬਾਅਦ ਸਥਿਤੀ ਵਿਗੜ ਗਈ ਹੈ।

Advertisement

ਮਾਲੀਵਾਲ ਨੇ ਕਿਹਾ, ‘‘ਦੂਜੇ ਬੁਲਾਰਿਆਂ ਨੇ ਮੈਨੂੰ ਇਸ ਹੱਦ ਤੱਕ ਸ਼ਰਮਿੰਦਾ ਕੀਤਾ ਹੈ ਕਿ ਹੁਣ ਮੈਨੂੰ ਬਹੁਤ ਜ਼ਿਆਦਾ ਦੁਰਵਿਹਾਰ ਅਤੇ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਂ ਇਨ੍ਹਾਂ ਧਮਕੀਆਂ ਸਬੰਧੀ ਰਿਪੋਰਟ ਦਿੱਲੀ ਪੁਲੀਸ ਨੂੰ ਦੇ ਰਹੀ ਹਾਂ। ਮੈਨੂੰ ਆਸ ਹੈ ਕਿ ਉਹ ਕਥਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਕਿਸੇ ਵੀ ਸਥਿਤੀ ਵਿੱਚ ਜੇ ਮੈਨੂੰ ਕੁਝ ਹੋ ਜਾਂਦਾ ਹੈ, ਤਾਂ ਅਸੀਂ ਜਾਣਦੇ ਹਾਂ ਕਿ ਇਹ ਕਿਸ ਨੇ ਕੀਤਾ ਹੋਵੇਗਾ।’’ ਇਸੇ ਦੌਰਾਨ ਹਰਿਆਣਾ ਦੇ ਭਾਜਪਾ ਆਗੂ ਸੁਰਿੰਦਰ ਸਿੰਘ ਹੁੱਡਾ ਨੇ ਮੰਗ ਕੀਤੀ ਕਿ ਸਵਾਤੀ ਮਾਲੀਵਾਲ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।

Advertisement
Advertisement