ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਵਾਤੀ ਮਾਲੀਵਾਲ ਵੱਲੋਂ ‘ਆਪ’ ਆਗੂਆਂ ਅਤੇ ਵਰਕਰਾਂ ’ਤੇ ਧਮਕੀਆਂ ਦੇਣ ਦੇ ਦੋਸ਼

07:43 AM May 27, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਮਈ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਕਿਹਾ ਕਿ ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਉਸ ਨੂੰ ਜਬਰ-ਜਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੇ ਕਿਹਾ ਕਿ ਯੂ-ਟਿਊਬਰ ਧਰੁੱਵ ਰਾਠੀ ਵੱਲੋਂ ਉਸ ਖ਼ਿਲਾਫ਼ ਇੱਕ ਪਾਸੜ ਵੀਡੀਓ ਪੋਸਟ ਕੀਤੇ ਜਾਣ ਤੋਂ ਬਾਅਦ ਸਥਿਤੀ ਵਿਗੜ ਗਈ ਹੈ। ਮਾਲੀਵਾਲ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਰਾਹੀਂ ਕਿਹਾ, ‘‘ਮੇਰੀ ਪਾਰਟੀ ‘ਆਪ’ ਦੇ ਆਗੂਆਂ ਤੇ ਵਰਕਰਾਂ ਨੇ ਮੇਰੇ ਖ਼ਿਲਾਫ਼ ਚਰਿੱਤਰ ਹੱਤਿਆ, ਸ਼ਰਮਨਾਕ ਅਤੇ ਭਾਵਨਾਵਾਂ ਭੜਕਾਉਣ ਵਾਲੀ ਮੁਹਿੰਮ ਚਲਾਈ। ਮੈਨੂੰ ਜਬਰ-ਜਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਦੋਂ ਮੇਰੇ ਖ਼ਿਲਾਫ਼ ਯੂ-ਟਿਊਬਰ ਧਰੁੱਵ ਰਾਠੀ ਨੇ ਇੱਕ ਪਾਸੜ ਵੀਡੀਓ ਪੋਸਟ ਕੀਤਾ ਤਾਂ ਇਹ ਧਮਕੀਆਂ ਹੋਰ ਵਧ ਗਈਆਂ।’’ ਮਾਲੀਵਾਲ ਨੇ ਪਾਰਟੀ ਦੀ ਲੀਡਰਸ਼ਿਪ ’ਤੇ ਉਸ ਨੂੰ ਡਰਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਉਸ ਨੇ ਧਰੁੱਵ ਰਾਠੀ ਖ਼ਿਲਾਫ਼ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਉਸ ਨਾਲ ਸੰਪਰਕ ਕਰਨ ਅਤੇ ਆਪਣਾ ਪੱਖ ਸਾਂਝਾ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਯੂ-ਟਿਊਬਰ ਨੇ ਉਸ ਦੀਆਂ ਫੋਨ ਕਾਲਾਂ ਅਤੇ ਸੁਨੇਹਿਆਂ ਨੂੰ ਨਜ਼ਰਅੰਦਾਜ਼ ਕੀਤਾ। ਮਾਲੀਵਾਲ ਨੇ ਕਿਹਾ, ‘‘ਦੂਜੇ ਬੁਲਾਰਿਆਂ ਨੇ ਮੈਨੂੰ ਇਸ ਹੱਦ ਤੱਕ ਸ਼ਰਮਿੰਦਾ ਕੀਤਾ ਹੈ ਕਿ ਹੁਣ ਮੈਨੂੰ ਬਹੁਤ ਜ਼ਿਆਦਾ ਦੁਰਵਿਹਾਰ ਅਤੇ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਂ ਇਨ੍ਹਾਂ ਧਮਕੀਆਂ ਸਬੰਧੀ ਰਿਪੋਰਟ ਦਿੱਲੀ ਪੁਲੀਸ ਨੂੰ ਦੇ ਰਹੀ ਹਾਂ। ਮੈਨੂੰ ਆਸ ਹੈ ਕਿ ਉਹ ਕਥਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।’’

Advertisement

Advertisement
Advertisement