For the best experience, open
https://m.punjabitribuneonline.com
on your mobile browser.
Advertisement

ਦਿੱਲੀ ਮਹਿਲਾ ਕਮਿਸ਼ਨ ਦੇ ਠੇਕੇ ’ਤੇ ਰੱਖੇ 223 ਮੁਲਾਜ਼ਮ ਕੱਢਣ ਦਾ ਹੁਕਮ, ਮਾਲੀਵਾਲ ਨੇ ਉਪ ਰਾਜਪਾਲ ’ਤੇ ਲਗਾਏ ਦੋਸ਼

12:44 PM May 02, 2024 IST
ਦਿੱਲੀ ਮਹਿਲਾ ਕਮਿਸ਼ਨ ਦੇ ਠੇਕੇ ’ਤੇ ਰੱਖੇ 223 ਮੁਲਾਜ਼ਮ ਕੱਢਣ ਦਾ ਹੁਕਮ  ਮਾਲੀਵਾਲ ਨੇ ਉਪ ਰਾਜਪਾਲ ’ਤੇ ਲਗਾਏ ਦੋਸ਼
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਮਈ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੇ 223 ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਬਰਖਾਸਤ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਮਹਿਲਾ ਕਮਿਸ਼ਨ ਨੂੰ ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਬਰਖਾਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਇਹ ਨਿਯੁਕਤੀਆਂ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕੀਤੀਆਂ ਗਈਆਂ ਹਨ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ’ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਕਮਿਸ਼ਨ ਦੇ ਠੇਕੇ 'ਤੇ ਰੱਖੇ ਅਮਲੇ ਨੂੰ ਹਟਾਉਣ ਦਾ ਸਖ਼ਤ ਫ਼ੈਸਲਾ ਕੀਤਾ ਹੈ। ਉਨ੍ਹਾਂ ਐਕਸ ਉਪਰ ਲਿਖਿਆ, ‘ਐੱਲਜੀ ਸਾਹਬ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਸਾਰੇ ਕੰਟਰੈਕਟ ਸਟਾਫ ਨੂੰ ਹਟਾਉਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅੱਜ ਮਹਿਲਾ ਕਮਿਸ਼ਨ ਵਿੱਚ ਕੁੱਲ 90 ਸਟਾਫ਼ ਹੈ, ਜਿਨ੍ਹਾਂ ਵਿੱਚੋਂ ਸਿਰਫ਼ 8 ਹੀ ਸਰਕਾਰ ਵੱਲੋਂ ਦਿੱਤੇ ਗਏ ਹਨ, ਬਾਕੀ 3-3 ਮਹੀਨਿਆਂ ਦੇ ਠੇਕੇ 'ਤੇ ਹਨ। ਜੇ ਸਾਰੇ ਠੇਕਾ ਮੁਲਾਜ਼ਮਾਂ ਨੂੰ ਹਟਾਇਆ ਗਿਆ ਤਾਂ ਮਹਿਲਾ ਕਮਿਸ਼ਨ ਨੂੰ ਤਾਲਾ ਲਗਾ ਦਿੱਤਾ ਜਾਵੇਗਾ। ਇਹ ਲੋਕ ਅਜਿਹਾ ਕਿਉਂ ਕਰ ਰਹੇ ਹਨ? ਇਹ ਸੰਸਥਾ ਖੂਨ ਪਸੀਨੇ ਨਾਲ ਬਣੀ ਹੈ। ਉਸ ਨੂੰ ਸਟਾਫ਼ ਅਤੇ ਸੁਰੱਖਿਆ ਦੇਣ ਦੀ ਬਜਾਏ ਤੁਸੀਂ ਉਸ ਨੂੰ ਜੜ੍ਹ ਤੋਂ ਉਖਾੜ ਰਹੇ ਹੋ? ਜਦੋਂ ਤੱਕ ਮੈਂ ਜ਼ਿੰਦਾ ਹਾਂ, ਮੈਂ ਮਹਿਲਾ ਕਮਿਸ਼ਨ ਨੂੰ ਬੰਦ ਨਹੀਂ ਹੋਣ ਦੇਵਾਂਗੀ। ਮੈਨੂੰ ਜੇਲ੍ਹ 'ਚ ਪਾਓ, ਔਰਤਾਂ 'ਤੇ ਜ਼ੁਲਮ ਨਾ ਕਰੋ!’

Advertisement

Advertisement
Author Image

Advertisement
Advertisement
×