ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

04:52 PM Sep 02, 2024 IST
ਬਿਭਵ ਕੁਮਾਰ ਨੂੰ ਲੈ ਕੇ ਜਾਂਦੇ ਹੋਏ ਪੁਲੀਸ ਅਧਕਾਰੀ ਤੇ ਮੁਲਾਜ਼ਮ।

ਨਵੀਂ ਦਿੱਲੀ, 2 ਸਤੰਬਰ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ। ਇਸ ਦੇ ਨਾਲ ਹੀ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਨਿਰਦੇਸ਼ ਦਿੱਤਾ ਕਿ ਬਿਭਵ ਕੁਮਾਰ ਨੂੰ ਨਿੱਜੀ ਸਹਾਇਕ ਦੇ ਰੂਪ ਵਿੱਚ ਬਹਾਲ ਨਾ ਕੀਤਾ ਜਾਵੇ ਤੇ ਨਾ ਹੀ ਉਸ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਕੋਈ ਅਧਿਕਾਰਤ ਕਾਰਜਭਾਰ ਸੌਂਪਿਆ ਜਾਵੇ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਜਦੋਂ ਤੱਕ ਸਾਰੇ ਗਵਾਹਾਂ ਕੋਲੋਂ ਪੁੱਛ-ਪੜਤਾਲ ਨਹੀਂ ਹੋ ਜਾਂਦੀ ਉਦੋਂ ਤੱਕ ਬਿਭਵ ਕੁਮਾਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਹੀਂ ਜਾਣਗੇ। -ਪੀਟੀਆਈ

Advertisement

Advertisement