ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ
03:24 PM Jul 25, 2024 IST
Advertisement
ਨਵੀਂ ਦਿੱਲੀ, 25 ਜੁਲਾਈ
‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਕੁਮਾਰ ਨੇ 19 ਜੁਲਾਈ ਨੂੰ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ ਸੀ ਅਤੇ ਇਹ 24 ਜੁਲਾਈ ਨੂੰ ਦਰਜ ਕੀਤੀ ਗਈ ਸੀ। ਉਸ ਨੇ ਦਿੱਲੀ ਹਾਈ ਕੋਰਟ ਦੇ 12 ਜੁਲਾਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਉਸ ਨੂੰ ਕੇਸ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਉਸ 'ਤੇ ਲੱਗੇ ਦੋਸ਼ ਝੂਠੇ ਹਨ। ਕੁਮਾਰ ਨੇ ਇਹ ਵੀ ਕਿਹਾ ਹੈ ਕਿ ਜਾਂਚ ਪੂਰੀ ਹੋਣ ਕਾਰਨ ਉਸ ਦੀ ਹਿਰਾਸਤ ਦੀ ਲੋੜ ਨਹੀਂ ਹੈ। ਕੇਜਰੀਵਾਲ ਦੇ ਨਿੱਜੀ ਸਕੱਤਰ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ।
Advertisement
Advertisement
Advertisement