ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਹਾਈਕੋਰਟ ਵੱਲੋਂ ਬਿਭਵ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

03:31 PM Jul 12, 2024 IST

ਨਵੀਂ ਦਿੱਲੀ, 12 ਜੁਲਾਈ

Advertisement

ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ।
ਜ਼ਿਕਰਯੋਗ ਹੈ ਕਿ ਨਿਆਂਇਕ ਹਿਰਾਸਤ 'ਚ ਮੌਜੂਦ ਕੁਮਾਰ ਨੇ 13 ਮਈ ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਤੇ ਸਵਾਤੀ ਮਾਲੀਵਾਲ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਸੀ। ਕੁਮਾਰ ਦੇ ਖ਼ਿਲਾਫ਼ 16 ਮਈ ਨੂੰ ਵੱਖ-ਵੱਖ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਕੁਮਾਰ ਨੇ ਦੋਸ਼ਾਂ ਨੂੰ ਝੂਠਾ ਦੱਸਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ। -ਪੀਟੀਆਈ

Advertisement
Advertisement
Tags :
AAPBibhav KumardelhiSwati MAliwal