For the best experience, open
https://m.punjabitribuneonline.com
on your mobile browser.
Advertisement

ਸਵਾਤੀ ਮਾਲੀਵਾਲ ਮਾਮਲਾ: ਵਿਭਵ ਕੁਮਾਰ ਖ਼ਿਲਾਫ਼ ਚਾਰਜਸ਼ੀਟ ਦਾਇਰ

06:37 AM Jul 17, 2024 IST
ਸਵਾਤੀ ਮਾਲੀਵਾਲ ਮਾਮਲਾ  ਵਿਭਵ ਕੁਮਾਰ ਖ਼ਿਲਾਫ਼ ਚਾਰਜਸ਼ੀਟ ਦਾਇਰ
Advertisement

ਨਵੀਂ ਦਿੱਲੀ:

Advertisement

ਦਿੱਲੀ ਪੁਲੀਸ ਨੇ ਅੱਜ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭਵ ਕੁਮਾਰ ਖ਼ਿਲਾਫ਼ ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਦੀ ਅਦਾਲਤ ਵਿੱਚ 500 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 30 ਜੁਲਾਈ ਤੱਕ ਵਧਾ ਦਿੱਤੀ ਹੈ। ਵਿਭਵ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮਾਲੀਵਾਲ ’ਤੇ ਹਮਲਾ ਕਰਨ ਦਾ ਦੋਸ਼ ਹੈ। ਅਦਾਲਤ ਵਿੱਚ ਅੱਜ ਸੁਣਵਾਈ ਦੌਰਾਨ ਇਸਤਗਾਸਾ ਪੱਖ ਨੇ ਦੱਸਿਆ ਕਿ 500 ਪੰਨਿਆਂ ਵਾਲੀ ਚਾਰਜਸ਼ੀਟ ਵਿੱਚ 50 ਗਵਾਹਾਂ ਦੇ ਬਿਆਨ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਵਧੀਕ ਡਿਪਟੀ ਕਮਿਸ਼ਨਰ ਆਫ ਪੁਲੀਸ ਪੱਧਰ ਦੀ ਮਹਿਲਾ ਅਧਿਕਾਰੀ ਦੀ ਅਗਵਾਈ ਹੇਠਲੀ ਟੀਮ ਵੱਲੋਂ ਕੀਤੀ ਜਾ ਰਹੀ ਹੈ। ਪਿਛਲੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਨੇ ਵਿਭਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪਟੀਸ਼ਨਰ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਨਾਲ ਗਵਾਹਾਂ ਨੂੰ ਪ੍ਰਭਾਵਿਤ ਜਾਂ ਸਬੂਤਾਂ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×