For the best experience, open
https://m.punjabitribuneonline.com
on your mobile browser.
Advertisement

ਸਵਾਤੀ ਮਾਲੀਵਾਲ ਕੇਸ: ਵਿਭਵ ਕੁਮਾਰ ਦਾ 31 ਤੱਕ ਪੁਲੀਸ ਰਿਮਾਂਡ

07:17 AM May 29, 2024 IST
ਸਵਾਤੀ ਮਾਲੀਵਾਲ ਕੇਸ  ਵਿਭਵ ਕੁਮਾਰ ਦਾ 31 ਤੱਕ ਪੁਲੀਸ ਰਿਮਾਂਡ
Advertisement

ਨਵੀਂ ਦਿੱਲੀ, 28 ਮਈ
ਕੌਮੀ ਰਾਜਧਾਨੀ ਦੀ ਅਦਾਲਤ ਨੇ ਅੱਜ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਮੁੱਖ ਮੰਤਰੀ ਦੇ ਸਹਿਯੋਗੀ ਵਿਭਵ ਕੁਮਾਰ ਨੂੰ 31 ਮਈ ਤੱਕ ਦਿੱਲੀ ਪੁਲੀਸ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਸਬੰਧੀ ਦਿੱਲੀ ਪੁਲੀਸ ਨੇ ਅਦਾਲਤ ’ਚ ਅਪੀਲ ਦਾਇਰ ਕੀਤੀ ਸੀ। ਮਾਲੀਵਾਲ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਅਧਿਕਾਰਤ ਰਿਹਾਇਸ਼ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਗਿਆ ਸੀ। ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਵਿਭਵ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਇਸ ਮਗਰੋਂ ਦਿੱਲੀ ਪੁਲੀਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਵਿਭਵ ਨੂੰ 31 ਮਈ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement