ਸਵਾਤੀ ਯਮੁਨਾ ਦਾ ਪਾਣੀ ਲੈ ਕੇ ਕੇਜਰੀਵਾਲ ਦੇ ਘਰ ਪੁੱਜੀ
07:31 AM Feb 04, 2025 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਫਰਵਰੀ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਆਪਣੀਆਂ ਮਹਿਲਾ ਸਮਰਥਕਾਂ ਨਾਲ ਅੱਜ ਯਮੁਨਾ ਦਾ ਜਲ ਲੈ ਕੇ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਇਸ ਦੌਰਾਨ ਸਵਾਤੀ ਮਾਲੀਵਾਲ ਨੇ ਆਪਣੇ ਸਮਰਥਕਾਂ ਸਣੇ ਨਾਅਰੇਬਾਜ਼ੀ ਪ੍ਰਗਟਾਈ। ਇਸ ਦੌਰਾਨ ‘ਆਪ’ ਸੁਪਰੀਮੋ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮਗਰੋਂ ਪੁਲੀਸ ਨੇ ਸਵਾਤੀ ਮਾਲੀਵਾਲ ਨੂੰ ਹਿਰਾਸਤ ਵਿੱਚ ਲੈ ਲਿਆ। ਉਹ ਕੇਜਰੀਵਾਲ ਦਾ ਧਿਆਨ ਯਮੁਨਾ ਨਦੀ ਦੇ ਪਾਣੀ ਵਿੱਚ ਪ੍ਰਦੂਸ਼ਣ ਵੱਲ ਦਿਵਾਉਣਾ ਚਾਹੁੰਦੀ ਸੀ। ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਪੂਰਵਾਂਚਲ ਦੀਆਂ ਔਰਤਾਂ ਨਾਲ ਯਮੁਨਾ ਨਦੀ ਦਾ ਪਾਣੀ ਲੈ ਕੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਇਸ ਤੋਂ ਪਹਿਲਾਂ ਬੀਤੇ ਦਿਨੀਂ ਵੀ ਸਵਾਤੀ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਨੇੜੇ ਕੂੜਾ ਸੁੱਟਣ ਦੀ ਕੋਸ਼ਿਸ਼ ਕੀਤੀ ਸੀ
Advertisement
Advertisement
Advertisement