For the best experience, open
https://m.punjabitribuneonline.com
on your mobile browser.
Advertisement

ਹਰਿਆਣਾ ’ਚ ਭਾਜਪਾ ਸਰਕਾਰ ਦਾ ਹਲਫ਼ਦਾਰੀ ਸਮਾਗਮ 17 ਨੂੰ

09:05 AM Oct 13, 2024 IST
ਹਰਿਆਣਾ ’ਚ ਭਾਜਪਾ ਸਰਕਾਰ ਦਾ ਹਲਫ਼ਦਾਰੀ ਸਮਾਗਮ 17 ਨੂੰ
Advertisement

ਚੰਡੀਗੜ੍ਹ: ਹਰਿਆਣਾ ’ਚ ਭਾਜਪਾ ਦੀ ਨਵੀਂ ਸਰਕਾਰ ਦਾ ਹਲਫ਼ਦਾਰੀ ਸਮਾਗਮ 17 ਅਕਤੂਬਰ ਨੂੰ ਪੰਚਕੂਲਾ ’ਚ ਹੋਵੇਗਾ। ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਸੀਨੀਅਰ ਆਗੂ ਅਤੇ ਕੁਝ ਸੂਬਿਆਂ ਦੇ ਮੁੱਖ ਮੰਤਰੀ ਵੀ ਹਾਜ਼ਰ ਰਹਿਣਗੇ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, ‘ਸਾਨੂੰ ਪ੍ਰਧਾਨ ਮੰਤਰੀ ਤੋਂ ਪ੍ਰਵਾਨਗੀ ਮਿਲ ਗਈ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ ਪੰਚਕੂਲਾ ’ਚ ਹੋਵੇਗਾ।’ ਹਲਫ਼ਦਾਰੀ ਸਮਾਗਮ ਪੰਚਕੂਲਾ ਦੇ ਸੈਕਟਰ-5 ਦੇ ਦਸਹਿਰਾ ਮੈਦਾਨ ’ਚ ਸਵੇਰੇ 10 ਵਜੇ ਹੋਵੇਗਾ। ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੰਕੇਤ ਦਿੱਤਾ ਸੀ ਕਿ ਜੇ ਪਾਰਟੀ ਚੋਣਾਂ ’ਚ ਜਿੱਤ ਹਾਸਲ ਕਰਦੀ ਹੈ ਤਾਂ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਅਹੁਦੇ ’ਤੇ ਬਰਕਰਾਰ ਰਹਿਣਗੇ। ਸੈਣੀ ਨੂੰ ਮਾਰਚ ’ਚ ਮਨੋਹਰ ਲਾਲ ਖੱਟਰ ਦੀ ਥਾਂ ’ਤੇ ਮੁੱਖ ਮੰਤਰੀ ਬਣਾਇਆ ਗਿਆ ਸੀ। ਭਾਜਪਾ ਨੂੰ ਵਿਧਾਨ ਸਭਾ ਚੋਣਾਂ ’ਚ 90 ’ਚੋਂ 48 ਸੀਟਾਂ ’ਤੇ ਜਿੱਤ ਹਾਸਲ ਹੋਈ ਹੈ, ਜਦਕਿ ਕਾਂਗਰਸ ਨੂੰ 37 ਸੀਟਾਂ ਮਿਲੀਆਂ ਹਨ। ਚੋਣ ਜਿੱਤਣ ਵਾਲੇ ਤਿੰਨ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ

Advertisement

Advertisement
Advertisement
Author Image

Advertisement