ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ

01:26 PM Aug 18, 2020 IST
Advertisement

ਮਨੋਜ ਸ਼ਰਮਾ

ਬਠਿੰਡਾ 18 ਅਗਸਤ

Advertisement

ਬਠਿੰਡਾ ਦੇ ਨਗਰ ਨਿਗਮ ਦਫ਼ਤਰ ਅੱਗੇ ਅੱਜ ਨਿਗਮ ਦੀ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਗਾਉਂਦੇ ਹੋਏ ਆਪਣੀਆਂ ਮੰਗਾਂ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਫ਼ਾਈ ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਇਕੱਠੇ ਹੋਏ ਸਫ਼ਾਈ ਕਰਮੀਆਂ ਨੂੰ ਜ਼ਿਲ੍ਹਾ ਪ੍ਰਧਾਨ ਵੀਰ ਭਾਨ, ਚੇਅਰਮੈਨ ਹੋਲਾ ਰਾਮ ਨੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵੀਰ ਭਾਨ ਨੇ ਸਫ਼ਾਈ ਕਰਮੀਆਂ ਦੀ ਮੰਗਾਂ ਸਬੰਧੀ ਕਿਹਾ ਨਗਰ ਨਿਗਮ ਅੰਦਰ ਕੰਮ ਕਰਦੇ ਕੱਚੇ ਸਫ਼ਾਈ ਕਰਮੀਆਂ ਨੂੰ ਪੱਕਾ ਕੀਤਾ ਜਾਵੇ, ਪੇਅ ਸਕੇਲ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਮੋਬਾਈਲ ਭੱਤੇ ਵਿਚ ਕਟੌਤੀ ਰੱਦ ਕੀਤੀ ਜਾਵੇ, ਮ੍ਰਿਤਕ ਕਰਮੀਆਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਾਨੀ ਦਿੰਦੇ ਹੋਏ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement
Tags :
ਸਫ਼ਾਈਸਰਕਾਰਾਂਕਰਮਚਾਰੀਆਂਕੇਂਦਰਖ਼ਿਲਾਫ਼ਨਾਅਰੇਬਾਜ਼ੀਨਿਗਮਪੰਜਾਬਬਠਿੰਡਾ:ਵੱਲੋਂ