ਸਫ਼ਾਈ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 18 ਅਗਸਤ
ਇੱਥੋਂ ਦੇ ਨਗਰ ਕੌਂਸਲ ਦਫਤਰ ਵਿੱਚ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਯੂਨੀਅਨ ਆਗੂਆਂ ਹੰਸ ਰਾਜ ਬਨਵਾੜੀ, ਤਰਸੇਮ ਲਾਲ ਅਤੇ ਸਤਪਾਲ ਦੀ ਅਗਵਾਈ ਵਿੱਚ ਸਮੂਹ ਨਗਰ ਕੌਂਸਲ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਭੱਖਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਸਾਂਝਾ ਫੋਰਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਡਿਵੀਜ਼ਨ ਰਾਜਪੁਰਾ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਭੱਖਦੀਆਂ ਮੰਗਾਂ ਸਬੰਧੀ ਰਾਜਿੰਦਰ ਸਿੰਘ, ਮਨਜੀਤ ਸਿੰਘ, ਸਵਰਨ ਸਿੰਘ, ਗੁਰਬਚਨ ਸਿੰਘ, ਗੁਰਦੀਪ ਸਿੰਘ, ਸੁਨੀਲ ਕੁਮਾਰ ਅਤੇ ਜੀਵਨ ਸਿੰਘ ਦੀ ਸਾਂਝੀ ਅਗਵਾਈ ਵਿੱਚ ਪਾਵਰਕੌਮ ਦੇ ਡਿਵੀਜ਼ਨ ਦਫ਼ਤਰ ਸਾਹਮਣੇ ਪਾਵਰਕੌਮ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਤੁਰੰਤ ਭਰੀਆ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਡੀਏ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਦਿੱਤੀਆ ਜਾਣ, ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ।