ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਲ੍ਹ ’ਚ ਬੰਦੀਆਂ ਨੇ ਦੀਵਾਲੀ ਲਈ ਤਿਆਰ ਕੀਤੀ ਮਠਿਆਈ

09:52 AM Oct 30, 2024 IST

ਪੱਤਰ ਪ੍ਰੇਰਕ
ਬਠਿੰਡਾ, 29 ਅਕਤੂਬਰ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਹੁਕਮਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੁਮਿਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਠਿੰਡਾ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਦੇ ਬੰਦੀਆਂ ਨੂੰ ਮੁੱਖ ਧਾਰਾ ਵਿੱਚ ਆਉਣ ਲਈ ਪ੍ਰੇਰਿਤ ਕਰਨ ਹਿੱਤ ਉਨ੍ਹਾਂ ਵੱਲੋਂ ਮਠਿਆਈ, ਨਮਕੀਨ ਅਤੇ ਦੀਵੇ ਤਿਆਰ ਕੀਤੇ ਗਏ। ਇਸ ਤਿਆਰ ਕੀਤੇ ਸਾਮਾਨ ਦੀ ਸਟਾਲ ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਕਚਹਿਰੀ ਕੰਪਲੈਕਸ ਬਠਿੰਡਾ ਵਿੱਚ ਲਗਾਈ ਗਈ। ਸੀਜੇਐੱਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਠਿੰਡਾ ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਬੰਦੀਆਂ ਨੂੰ ਆਪਣੇ ਅਤੀਤ ਨੂੰ ਪਿੱਛੇ ਛੱਡ ਕੇ ਕਿੱਤਾਮੁਖੀ ਕੰਮਾਂ ਵੱਲ ਪ੍ਰੇਰਿਤ ਕਰ ਕੇ ਉਨ੍ਹਾਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨਾ ਹੈ ਅਤੇ ਉਕਤ ਸਾਮਾਨ ਤੋਂ ਹੋਣ ਵਾਲੀ ਕਮਾਈ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਦੀ ਭਲਾਈ ਲਈ ਹੀ ਖਰਚਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨੂੰ ਆਮ ਜਨਤਾ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਭੁਪਿੰਦਰ ਸਿੰਘ ਵਧੀਕ ਜੇਲ੍ਹ ਸੁਪਰਡੈਂਟ, ਰਮਨਦੀਪ ਸਿੰਘ, ਵਾਈਸ ਪ੍ਰਧਾਨ ਬਾਰ ਐਸੋਸੀਏਸ਼ਨ ਬਠਿੰਡਾ ਅਤੇ ਰਾਕੇਸ਼ ਕੁਮਾਰ ਨਰੂਲਾ ਮੌਜੂਦ ਸਨ।

Advertisement

Advertisement