For the best experience, open
https://m.punjabitribuneonline.com
on your mobile browser.
Advertisement

ਨਾਇਬ ਸੈਣੀ ਦੇ ਮੁੱਖ ਮੰਤਰੀ ਬਣਨ ’ਤੇ ਮਠਿਆਈ ਵੰਡੀ

08:59 AM Mar 14, 2024 IST
ਨਾਇਬ ਸੈਣੀ ਦੇ ਮੁੱਖ ਮੰਤਰੀ ਬਣਨ ’ਤੇ ਮਠਿਆਈ ਵੰਡੀ
Advertisement

ਪੱਤਰ ਪ੍ਰੇਰਕ
ਪਿਹੋਵਾ, 13 ਮਾਰਚ
ਨਾਇਬ ਸੈਣੀ ਦੇ ਮੁੱਖ ਮੰਤਰੀ ਬਣਨ ਮਗਰੋਂ ਪਿਹੋਵਾ ’ਚ ਖੁਸ਼ੀ ਦਾ ਮਾਹੌਲ ਹੈ| ਇਸ ਸਬੰਧੀ ਅੱਜ ਭਾਜਪਾ ਵਰਕਰਾਂ ਅਤੇ ਸਿੱਖ ਭਾਈਚਾਰੇ ਵੱਲੋਂ ਇੱਕ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਲਖਵਿੰਦਰ ਸਿੰਘ ਕੰਬੋਜ ਨੇ ਕਿਹਾ ਕਿ ਭਾਜਪਾ ਨੇ ਨਾਇਬ ਸੈਣੀ ਨੂੰ ਮੁੱਖ ਮੰਤਰੀ ਬਣਾ ਕੇ ਓਬੀਸੀ ਭਾਈਚਾਰੇ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸਮਾਜ ਦਾ ਇੱਕ ਵੱਡਾ ਵਰਗ ਓਬੀਸੀ ਸ਼੍ਰੇਣੀ ਵਿੱਚ ਆਉਂਦਾ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਭਾਜਪਾ ਸਰਕਾਰ ਸਾਰੇ ਵਰਗਾਂ ਨੂੰ ਨਾਲ ਲੈ ਕੇ ਸਮਾਜ ਲਈ ਇਤਿਹਾਸਕ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸ਼ੂਗਰ ਫੈਡਰੇਸ਼ਨ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਮੂਹ ਵਰਕਰ 2024 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਵਿਧਾਨ ਸਭਾ ਵਿੱਚ ਬਹੁਮਤ ਸਾਬਤ ਕਰਨ ਲਈ ਸਰਕਾਰ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਨੰਬਰਦਾਰ ਸੁਖਵੰਤ ਸਿੰਘ ਨੇ ਵੀਸੰਬੋਧਨ ਕੀਤਾ। ਵਰਕਰਾਂ ਨੇ ਮਠਿਆਈਆਂ ਵੰਡ ਕੇ ਨਾਇਬ ਸੈਣੀ ਅਤੇ ਮਨੋਹਰ ਲਾਲ ਖੱਟਰ ਦਾ ਧੰਨਵਾਦ ਕੀਤਾ।

Advertisement

ਭਾਜਪਾ ਵਰਕਰਾਂ ਨੇ ਲੱਡੂ ਵੰਡੇ

ਨਰਾਇਣਗੜ੍ਹ (ਪੱਤਰ ਪ੍ਰੇਰਕ): ਭਾਜਪਾ ਦਫ਼ਤਰ ਨਰਾਇਣਗੜ੍ਹ ਵਿੱਚ ਭਾਜਪਾ ਵਰਕਰਾਂ ਤੇ ਆਮ ਲੋਕਾਂ ਨੇ ਨਾਇਬ ਸਿੰਘ ਸੈਣੀ ਦੇ ਹਰਿਆਣਾ ਦੇ ਮੁੱਖ ਮੰਤਰੀ ਬਣਨ ’ਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਵਰਕਰਾਂ ਨੂੰ ਸੰਬੋਧਨ ਕਰਦਿਆਂ ਮੰਡਲ ਪ੍ਰਧਾਨ ਬੰਕਾ ਸੈਣੀ, ਮੰਗੂ ਰਾਮ, ਰਾਕੇਸ਼ ਬਿੰਦਲ, ਗੁਰਨਾਮ ਸਿੰਘ ਆਦਿ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਾਇਬ ਸਿੰਘ ਸੈਣੀ ਦਾ ਮੁੱਖ ਮੰਤਰੀ ਬਣਨਾ ਸਾਰੇ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਸਾਰੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਮਿਲਦਾ ਹੈ।

Advertisement
Author Image

joginder kumar

View all posts

Advertisement
Advertisement
×