For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਵਿੱਚ ਡਾਕਟਰ ਨੂੰ ਸਵਾਈਨ ਫਲੂ

08:19 AM Jul 26, 2024 IST
ਚੰਡੀਗੜ੍ਹ ਵਿੱਚ ਡਾਕਟਰ ਨੂੰ ਸਵਾਈਨ ਫਲੂ
Advertisement

ਕੁਲਦੀਪ ਸਿੰਘ
ਚੰਡੀਗੜ੍ਹ, 25 ਜੁਲਾਈ
ਇੱਥੋਂ ਦਾ ਇੱਕ ਡਾਕਟਰ ਸਵਾਈਨ ਫਲੂ ਹੋਣ ਕਾਰਨ ਇਲਾਜ ਅਧੀਨ ਹੈ। ਸਿਹਤ ਵਿਭਾਗ ਨੇ ਇਸ ਮਰੀਜ਼ ਬਾਰੇ ਕੋਈ ਵੀ ਜਾਣਕਾਰੀ ਕਰਨ ਤੋਂ ਗੁਰੇਜ਼ ਕੀਤਾ ਹੈ। ਯੂਟੀ ਚੰਡੀਗੜ੍ਹ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਸੁਮਨ ਸਿੰਘ ਨੇ ਕੇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ਼ਹਿਰ ਦੇ ਨਾਗਰਿਕਾਂ ਨੂੰ ਡਰਨ ਦੀ ਲੋੜ ਨਹੀਂ ਹੈ ਬਲਕਿ ਉਹ ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨ।
ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਣ ਲਈ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਬਰਸਾਤ ਦੇ ਦਿਨਾਂ ਵਿੱਚ ਤਾਪਮਾਨ ਲਗਾਤਾਰ ਵਧਦਾ ਰਹਿੰਦਾ ਹੈ ਇਸ ਲਈ ਵਾਇਰਲ ਬੁਖਾਰ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਲੋਕਾਂ ਨੂੰ ਬੁਖਾਰ, ਸਿਰ ਦਰਦ, ਖੰਘ, ਜ਼ੁਕਾਮ ਆਦਿ ਲੱਛਣਾਂ ਦਾ ਖ਼ੁਦ ਇਲਾਜ ਨਹੀਂ ਕਰਨਾ ਚਾਹੀਦਾ ਕਿਉਂਕਿ ਵਾਇਰਲ ਬੁਖਾਰ ਅਤੇ ਫਲੂ ਦੇ ਲੱਛਣ ਇੱਕੋ ਜਿਹੇ ਹੀ ਹੁੰਦੇ ਹਨ। ਜੇਕਰ ਮਰੀਜ਼ ਤਿੰਨ-ਚਾਰ ਦਿਨਾਂ ਵਿੱਚ ਠੀਕ ਨਹੀਂ ਹੁੰਦਾ ਤਾਂ ਉਸ ਨੂੰ ਡਾਕਟਰ ਨਾਲ ਸੰਪਰਕ ਕਰਕੇ ਸਵਾਈਨ ਫਲੂ ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਐਡਵਾਈਜ਼ਰੀ ਵਿੱਚ ਉਬਾਲ ਕੇ ਜਾਂ ਫਿਰ ਕਲੋਰੀਨ ਵਾਲਾ ਪਾਣੀ ਪੀਣ ਦੀ ਸਲਾਹ ਦਿੱਤੀ ਗਈ।

Advertisement

ਸੰਤੁਲਿਤ ਅਤੇ ਪੌਸ਼ਟਿਕ ਭੋਜਨ ਖਾਣ ਦੀ ਸਲਾਹ

ਚੰਡੀਗੜ੍ਹ: ਮੌਨਸੂਨ ਸੀਜ਼ਨ ਵਿੱਚ ਲੋਕਾਂ ਨੂੰ ਡੇਂਗੂ, ਟਾਈਫਾਈਡ, ਗੈਸਟਰੋਇੰਟੇਸਟਾਈਨਲ ਇਨਫੈਕਸ਼ਨ, ਸਾਹ ਦੀਆਂ ਸਮੱਸਿਆਵਾਂ ਅਤੇ ਚਮੜੀ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸੰਤੁਲਿਤ ਅਤੇ ਪੌਸ਼ਟਿਕ ਭੋਜਨ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਡਾ. ਰੋਹਿਨੀ ਪਾਟਿਲ, ਐੱਮਬੀਬੀਐੱਸ ਅਤੇ ਪੋਸ਼ਣ-ਵਿਗਿਆਨੀ ਨੇ ਸਾਰਿਆਂ ਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਜਿਵੇਂ ਕਿ ਬਦਾਮ, ਤਾਜ਼ੇ ਫਲ, ਅਤੇ ਮੌਸਮੀ ਸਬਜ਼ੀਆਂ ਨੂੰ ਰੋਜ਼ਾਨਾ ਭੋਜਨ ਵਿੱਚ ਸ਼ਾਮਲ ਕਰਨ ਦੀ ਸਲਾਹ ਦਿੱਤੀ। -ਟਨਸ

Advertisement

Advertisement
Author Image

sukhwinder singh

View all posts

Advertisement