ਟੀ-20: ਦੱਖਣੀ ਅਫਰੀਕਾ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ
ਕੇਬੇਰਾ, 10 ਨਵੰਬਰ
ਇਥੇ ਖੇਡੇ ਜਾ ਰਹੇ ਟੀ20 ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਦੀਆਂ 124 ਦੌੜਾਂ ਦੇ ਮੁਕਾਬਲੇ ਦੱਖਣੀ ਅਫਰੀਕਾ ਦੀ ਟੀਮ ਨੇ 19 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 128 ਦੌੜਾਂ ਬਣਾਈਆਂ। ਭਾਰਤ ਵੱਲੋਂ ਵਰੁਣ ਚੱਕਰਵਰਤੀ ਨੇ ਪੰਜ ਵਿਕਟਾਂ ਹਾਸਲ ਕੀਤੀਆਂ। ਦੱਖਣੀ ਅਫਰੀਕਾ ਦੀ ਸਥਿਤੀ ਉਸ ਵੇਲੇ ਖਰਾਬ ਸੀ ਜਦੋਂ ਦੱਖਣੀ ਅਫਰੀਕਾ ਦੀਆਂ 16 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ’ਤੇ ਸਿਰਫ 88 ਦੌੜਾਂ ਬਣੀਆਂ ਸਨ ਪਰ ਦੱਖਣੀ ਅਫਰੀਕਾ ਦੇ ਟ੍ਰਿਸਟਨ ਸਟੱਬਜ਼ ਤੇ ਜੇਰਾਲਡ ਕੂਟਜੀ ਨੇ 18 ਗੇਂਦਾਂ ਵਿਚ 37 ਦੌੜਾਂ ਬਣਾ ਕੇ ਦੱਖਣੀ ਅਫਰੀਕਾ ਨੂੰ ਜਿੱਤ ਦਿਵਾਈ।
ਇਸ ਤੋਂ ਪਹਿਲਾਂ ਭਾਰਤ ਨੇ ਦੱਖਣੀ ਅਫਰੀਕਾ ਨੂੰ ਦੂਜੇ ਟੀ-20 ਮੈਚ ਵਿਚ 125 ਦੌੜਾਂ ਬਣਾਉਣ ਦਾ ਟੀਚਾ ਦਿੱਤਾ ਸੀ। ਇੱਥੋਂ ਦੇ ਸੇਂਟ ਜਾਰਜ ਪਾਰਕ ਸਟੇਡੀਅਮ ਵਿਚ ਦੱਖਣੀ ਅਫਰੀਕਾ ਨੇ ਪਹਿਲਾਂ ਟਾਸ ਜਿੱਤ ਕੇ ਗੇਂਦਬਾਜ਼ੀ ਕੀਤੀ ਤੇ ਭਾਰਤੀ ਟੀਮ ਨੇ ਨਿਰਧਾਰਿਤ ਵੀਹ ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 124 ਦੌੜਾਂ ਬਣਾਈਆਂ। ਭਾਰਤੀ ਟੀਮ ਦੀ ਸ਼ੁਰੂਆਤ ਖਰਾਬ ਰਹੀ। ਇਸ ਦੇ ਪਹਿਲੇ ਚਾਰ ਬੱਲੇਬਾਜ਼ ਪੰਜਾਹ ਦੌੜਾਂ ਬਣਾ ਕੇ ਹੀ ਆਊਟ ਹੋ ਗਏ। ਇਸ ਤੋਂ ਬਾਅਦ ਹਾਰਦਿਕ ਪਾਂਡਿਆ ਨੇ 39 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਅਕਸ਼ਰ ਨੇ 27 ਤੇ ਤਿਲਕ ਨੇ 20 ਦੌੜਾਂ ਦਾ ਯੋਗਦਾਨ ਪਾਇਆ।