ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੀ-20 ਵਿਸ਼ਵ ਕੱਪ: ਭਾਰਤ ਸੈਮੀ ਫਾਈਨਲ ਵਿੱਚ ਪੁੱਜਿਆ

12:01 AM Jun 25, 2024 IST
ਭਾਰਤੀ ਕਪਤਾਨ ਰੋਹਿਤ ਸ਼ਰਮਾ ਆਸਟਰੇਲੀਆ ਖ਼ਿਲਾਫ਼ ਸ਼ਾਟ ਖੇਡਦਾ ਹੋਇਆ। -ਫੋਟੋ: ਏਐੱਨਆਈ

ਗ੍ਰਾਸ ਆਈਲੈਟ (ਸੇਂਟ ਲੂਸੀਆ), 24 ਜੂਨ

Advertisement

ਕਪਤਾਨ ਰੋਹਿਤ ਸ਼ਰਮਾ ਦੇ ਤੇਜ਼ਤਰਾਰ ਨੀਮ ਸੈਂਕੜੇ ਸਦਕਾ ਭਾਰਤ ਅੱਜ ਇੱਥੇ ਸੁਪਰ ਅੱਠ ਗੇੜ ਦੇ ਗਰੁੱਪ ਇੱਕ ਮੈਚ ਵਿੱਚ ਆਸਟਰੇਲੀਆ ਨੂੰ 24 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚ ਗਿਆ ਹੈ। ਸੈਮੀ ਫਾਈਨਲ ’ਚ ਭਾਰਤੀ ਟੀਮ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ ਅਤੇ ਇਹ ਮੈਚ 27 ਜੂਨ ਨੂੰ ਖੇਡਿਆ ਜਾਵੇਗਾ।

ਮੈਚ ’ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ’ਤੇ 205 ਦੌੜਾਂ ਬਣਾਈਆਂ ਅਤੇ ਫਿਰ ਭਾਰਤੀ ਗੇਂਦਬਾਜ਼ਾਂ ਨੇ ਜਿੱਤ ਲਈ 206 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਆਸਟਰੇਲੀਆ ਨੂੰ 181/7 ਦੇ ਸਕੋਰ ’ਤੇ ਹੀ ਰੋਕ ਦਿੱਤਾ। ਆਸਟਰੇਲੀਆ ਵੱਲੋਂ ਟਰੈਵਿਸ ਹੈੱਡ ਨੇ ਸਭ ਤੋਂ ਵੱਧ 76 ਦੌੜਾਂ ਜਦਕਿ ਮਿਸ਼ੇਲ ਮਾਰਸ਼ ਨੇ 37 ਤੇ ਗਲੈੱਨ ਮੈਕਸਵੈੈੱਲ ਨੇ 20 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ ਤਿੰਨ ਵਿਕਟਾਂ ਅਤੇ ਕੁਲਦੀਪ ਯਾਦਵ ਨੇ ਦੋ ਵਿਕਟਾਂ ਲਈਆਂ ਜਦਕਿ ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। ਇਸ ਤੋਂ ਪਹਿਲਾਂ ਭਾਰਤ ਦੇ ਸਲਾਮੀ ਬੱਲਬਾਜ਼ ਰੋਹਿਤ ਸ਼ਰਮਾ ਨੇ 41 ਗੇਂਦਾਂ ਵਿੱਚ ਸੱਤ ਚੌਕਿਆਂ ਅਤੇ ਅੱਠ ਛੱਕਿਆਂ ਦੀ ਮਦਦ ਨਾਲ 92 ਦੌੜਾਂ ਦੀ ਪਾਰੀ ਖੇਡੀ। ਉਸ ਰਿਸ਼ਭ ਪੰਤ (15) ਨਾਲ ਦੂਸਰੀ ਵਿਕਟ ਲਈ 87 ਦੌੜਾਂ ਦੀ ਭਾਈਵਾਲੀ ਕਰਦਿਆਂ ਭਾਰਤ ਦੇ ਵੱਡੇ ਸਕੋਰ ਦੀ ਨੀਂਹ ਰੱਖੀ। ਸੂਰਿਆਕੁਮਾਰ ਯਾਦਵ ਨੇ 31 ਦੌੜਾਂ, ਸ਼ਿਵਮ ਦੂਬੇ ਨੇ 28 ਅਤੇ ਹਾਰਦਿਕ ਪਾਂਡਿਆ ਨੇ ਨਾਬਾਦ 27 ਦੌੜਾਂ ਦਾ ਯੋਗਦਾਨ ਪਾਇਆ। ਆਸਟਰੇਲੀਆ ਵੱਲੋਂ ਮਿਸ਼ੇਲ ਸਟਾਰਕ ਅਤੇ ਮਾਰਕਸ ਸਟੋਈਨਿਸ ਨੇ ਦੋ-ਦੋ ਵਿਕਟਾਂ ਲਈਆਂ। ਹਾਲਾਂਕਿ, ਦੋਵੇਂ ਗੇਂਦਬਾਜ਼ ਕਾਫ਼ੀ ਮਹਿੰਗੇ ਸਾਬਤ ਹੋਏ। ਸਟਾਰਕ ਨੇ 45 ਜਦਕਿ ਸਟੋਈਨਿਸ ਨੇ 56 ਦੌੜਾਂ ਦਿੱਤੀਆਂ। ਜੋਸ਼ ਹੇਜ਼ਲਵੁੱਡ ਨੇ 14 ਦੌੜਾਂ ਦੇ ਕੇ ਇੱਕ ਵਿਕਟ ਝਟਕਾਈ। -ਪੀਟੀਆਈ

Advertisement

Advertisement
Advertisement