For the best experience, open
https://m.punjabitribuneonline.com
on your mobile browser.
Advertisement

ਟੀ-20 ਵਿਸ਼ਵ ਕੱਪ: ਭਾਰਤ ਸੈਮੀ-ਫਾਈਨਲ ਵਿੱਚ ਪੁੱਜਾ

07:20 AM Jun 25, 2024 IST
ਟੀ 20 ਵਿਸ਼ਵ ਕੱਪ  ਭਾਰਤ ਸੈਮੀ ਫਾਈਨਲ ਵਿੱਚ ਪੁੱਜਾ
ਭਾਰਤੀ ਕਪਤਾਨ ਰੋਹਿਤ ਸ਼ਰਮਾ ਆਸਟਰੇਲੀਆ ਖ਼ਿਲਾਫ਼ ਸ਼ਾਟ ਖੇਡਦਾ ਹੋਇਆ। -ਫੋਟੋ: ਏਐੱਨਆਈ
Advertisement

ਗ੍ਰਾਸ ਆਈਲੈਟ (ਸੇਂਟ ਲੂਸੀਆ), 24 ਜੂਨ
ਕਪਤਾਨ ਰੋਹਿਤ ਸ਼ਰਮਾ ਦੇ ਤੇਜ਼ਤਰਾਰ ਨੀਮ ਸੈਂਕੜੇ ਸਦਕਾ ਭਾਰਤ ਅੱਜ ਇੱਥੇ ਸੁਪਰ ਅੱਠ ਗੇੜ ਦੇ ਗਰੁੱਪ ਇੱਕ ਮੈਚ ਵਿੱਚ ਆਸਟਰੇਲੀਆ ਨੂੰ 24 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀ-ਫਾਈਨਲ ’ਚ ਪਹੁੰਚ ਗਿਆ ਹੈ। ਆਖਰੀ ਚਾਰ ਵਿੱਚ ਭਾਰਤੀ ਟੀਮ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ ਅਤੇ ਇਹ ਮੈਚ 27 ਜੂਨ ਨੂੰ ਖੇਡਿਆ ਜਾਵੇਗਾ।
ਮੈਚ ’ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ’ਤੇ 205 ਦੌੜਾਂ ਬਣਾਈਆਂ ਅਤੇ ਫਿਰ ਭਾਰਤੀ ਗੇਂਦਬਾਜ਼ਾਂ ਨੇ ਜਿੱਤ ਲਈ 206 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਆਸਟਰੇਲੀਆ ਨੂੰ 181/7 ਦੇ ਸਕੋਰ ’ਤੇ ਹੀ ਰੋਕ ਦਿੱਤਾ। ਆਸਟਰੇਲੀਆ ਵੱਲੋਂ ਟਰੈਵਿਸ ਹੈੱਡ ਨੇ ਸਭ ਤੋਂ ਵੱਧ 76 ਦੌੜਾਂ ਜਦਕਿ ਮਿਸ਼ੇਲ ਮਾਰਸ਼ ਨੇ 37 ਤੇ ਗਲੈੱਨ ਮੈਕਸਵੈੈੱਲ ਨੇ 20 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ ਤਿੰਨ ਵਿਕਟਾਂ ਅਤੇ ਕੁਲਦੀਪ ਯਾਦਵ ਨੇ ਦੋ ਵਿਕਟਾਂ ਲਈਆਂ ਜਦਕਿ ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। ਇਸ ਤੋਂ ਪਹਿਲਾਂ ਭਾਰਤ ਦੇ ਸਲਾਮੀ ਬੱਲਬਾਜ਼ ਰੋਹਿਤ ਸ਼ਰਮਾ ਨੇ 41 ਗੇਂਦਾਂ ਵਿੱਚ ਸੱਤ ਚੌਕਿਆਂ ਅਤੇ ਅੱਠ ਛੱਕਿਆਂ ਦੀ ਮਦਦ ਨਾਲ 92 ਦੌੜਾਂ ਦੀ ਪਾਰੀ ਖੇਡੀ। ਉਸ ਰਿਸ਼ਭ ਪੰਤ (15) ਨਾਲ ਦੂਸਰੀ ਵਿਕਟ ਲਈ 87 ਦੌੜਾਂ ਦੀ ਭਾਈਵਾਲੀ ਕਰਦਿਆਂ ਭਾਰਤ ਦੇ ਵੱਡੇ ਸਕੋਰ ਦੀ ਨੀਂਹ ਰੱਖੀ। ਸੂਰਿਆਕੁਮਾਰ ਯਾਦਵ ਨੇ 31 ਦੌੜਾਂ, ਸ਼ਿਵਮ ਦੂਬੇ ਨੇ 28 ਅਤੇ ਹਾਰਦਿਕ ਪਾਂਡਿਆ ਨੇ ਨਾਬਾਦ 27 ਦੌੜਾਂ ਦਾ ਯੋਗਦਾਨ ਪਾਇਆ। ਆਸਟਰੇਲੀਆ ਵੱਲੋਂ ਮਿਸ਼ੇਲ ਸਟਾਰਕ ਅਤੇ ਮਾਰਕਸ ਸਟੋਈਨਿਸ ਨੇ ਦੋ-ਦੋ ਵਿਕਟਾਂ ਲਈਆਂ। ਹਾਲਾਂਕਿ, ਦੋਵੇਂ ਗੇਂਦਬਾਜ਼ ਕਾਫ਼ੀ ਮਹਿੰਗੇ ਸਾਬਤ ਹੋਏ। ਜੋਸ਼ ਹੇਜ਼ਲਵੁੱਡ ਨੇ ਇੱਕ ਵਿਕਟ ਝਟਕਾਈ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement