ਟੀ-20: ਭਾਰਤ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾਇਆ
07:10 AM Feb 01, 2025 IST
Advertisement
ਪੁਣੇ, 31 ਜਨਵਰੀ
ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ ਚੌਥੇ ਟੀ-20 ਮੈਚ ਵਿੱਚ 15 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 3-1 ਨਾਲ ਜੇਤੂ ਲੀਡ ਲੈ ਲਈ ਹੈ। ਭਾਰਤ ਨੇ ਹਾਰਦਿਕ ਪੰਡਿਆ (53 ਦੌੜਾਂ) ਅਤੇ ਸ਼ਿਵਮ ਦੂਬੇ (53) ਦੇ ਨੀਮ ਸੈਂਕੜਿਆਂ ਦੀ ਬਦੌਲਤ ਨੌਂ ਵਿਕਟਾਂ ’ਤੇ 181 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਪਾਰੀ 19.4 ਓਵਰਾਂ ਵਿੱਚ 166 ਦੌੜਾਂ ’ਤੇ ਸਿਮਟ ਗਈ। ਭਾਰਤ ਲਈ ਰਵੀ ਬਿਸ਼ਨੋਈ ਅਤੇ ਹਰਸ਼ਿਤ ਰਾਣਾ ਨੇ ਤਿੰਨ-ਤਿੰਨ, ਵਰੁਣ ਚੱਕਰਵਰਤੀ ਨੇ ਦੋ ਜਦਕਿ ਅਰਸ਼ਦੀਪ ਸਿੰਘ ਅਤੇ ਅਕਸ਼ਰ ਪਟੇਲ ਨੇ ਇੱਕ-ਇੱਕ ਵਿਕਟ ਲਈ। -ਪੀਟੀਆਈ
Advertisement
Advertisement
Advertisement