ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੀ-20 ਦਰਜਾਬੰਦੀ: ਸੂਰਿਆਕੁਮਾਰ ਨੇ ਸਿਖਰਲਾ ਸਥਾਨ ਹੋਰ ਮਜ਼ਬੂਤ ਕੀਤਾ

07:51 PM Dec 13, 2023 IST

ਦੁਬਈ, 13 ਦਸੰਬਰ

Advertisement

ਭਾਰਤ ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੇ ਦੱਖਣੀ ਅਫਰੀਕਾ ਖ਼ਿਲਾਫ਼ ਦੂਜੇ ਟੀ-20 ਕੌਮਾਂਤਰੀ ਮੈਚ ’ਚ ਨੀਮ ਸੈਂਕੜਾ ਜੜ ਕੇ ਆਈਸੀਸੀ ਦਰਜਾਬੰਦੀ ਵਿੱਚ ਆਪਣਾ ਸਿਖਰਲਾ ਸਥਾਨ ਹੋਰ ਮਜ਼ਬੂਤ ਕਰ ਲਿਆ ਹੈ। ਸੂਰਿਆਕੁਮਾਰ ਨੇ 36 ਗੇਂਦਾਂ ਵਿੱਚ 56 ਦੌੜਾਂ ਬਣਾਈਆਂ, ਜਿਸ ਸਦਕਾ ਉਸ ਨੂੰ 10 ਰੇਟਿੰਗ ਅੰਕ ਮਿਲੇ। ਹਾਲਾਂਕਿ ਇਸ ਰੋਮਾਂਚਕ ਮੈਚ ਵਿੱਚ ਭਾਰਤੀ ਟੀਮ ਨੂੰ ਦੱਖਣੀ ਅਫਰੀਕਾ ਤੋਂ ਪੰਜ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਸੱਜੇ ਹੱਥ ਦੇ ਬੱਲੇਬਾਜ਼ ਸੂਰਿਆਕੁਮਾਰ ਦੇ ਕੁੱਲ 865 ਰੇਟਿੰਗ ਅੰਕ ਹਨ, ਜੋ ਦੂਜੇ ਸਥਾਨ ’ਤੇ ਕਾਬਜ਼ ਪਾਕਿਸਤਾਨ ਦੇ ਮੁਹੰਮਦ ਰਿਜ਼ਵਾਨ (787 ਅੰਕ) ਅਤੇ ਤੀਜੇ ਸਥਾਨ ’ਤੇ ਕਾਬਜ਼ ਦੱਖਣੀ ਅਫਰੀਕਾ ਦੇ ਏਡਨ ਮਾਰਕਰਮ (758 ਅੰਕ) ਤੋਂ ਕਾਫੀ ਜ਼ਿਆਦਾ ਹਨ।

Advertisement
Advertisement