ਲੌਡਰਹਿਲ, 15 ਜੂਨਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਵਿੱਚ ਅੱਜ ਇੱਥੇ ਭਾਰਤ ਅਤੇ ਕੈਨੇਡਾ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਮੈਦਾਨ ਗਿੱਲਾ ਹੋਣ ਕਾਰਨ ਰੱਦ ਕਰ ਦਿੱਤਾ ਗਿਆ। ਭਾਰਤ ਦਾ ਇਹ ਆਖਰੀ ਗਰੁੱਪ ਮੈਚ ਸੀ। ਅੰਪਾਇਰਾਂ ਨੇ ਸਥਾਨਕ ਸਮੇਂ ਮੁਤਾਬਕ ਸਵੇਰੇ 11.30 ਵਜੇ ਮੈਦਾਨ ਦਾ ਨਿਰੀਖਣ ਕਰਨ ਮਗਰੋਂ ਮੈਚ ਰੱਦ ਕਰਨ ਦਾ ਫ਼ੈਸਲਾ ਕੀਤਾ। ਮੈਚ ਰੱਦ ਹੋਣ ਕਾਰਨ ਭਾਰਤ ਅਤੇ ਕੈਨੇਡਾ ਦੀ ਟੀਮ ਨੂੰ ਇੱਕ-ਇੱਕ ਅੰਕ ਦਿੱਤਾ ਗਿਆ ਹੈ। ਭਾਰਤ ਆਪਣੇ ਪਹਿਲੇ ਤਿੰਨੋਂ ਮੈਚ ਜਿੱਤ ਕੇ ਪਹਿਲਾਂ ਹੀ ਸੁਪਰ-8 ਲਈ ਕੁਆਲੀਫਾਈ ਕਰ ਚੁੱਕਾ ਹੈ ਤੇ ਇਸ ਗੇੜ ’ਚ ਭਾਰਤੀ ਟੀਮ ਆਪਣੇ ਪਹਿਲੇ ਮੁਕਾਬਲੇ ’ਚ 20 ਜੂਨ ਨੂੰ ਅਫ਼ਗਾਨਿਸਤਾਨ ਨਾਲ ਭਿੜੇਗੀ। -ਪੀਟੀਆਈ