ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੀ-20 ਵਿਸ਼ਵ ਕੱਪ: ਭਾਰਤ ਤੇ ਅਮਰੀਕਾ ਵਿਚਾਲੇ ਮੈਚ ਅੱਜ

07:18 AM Jun 12, 2024 IST

ਨਿਊਯਾਰਕ, 11 ਜੂਨ
ਭਾਰਤ ਦੇ ਬੱਲੇਬਾਜ਼ ਅਮਰੀਕਾ ਖ਼ਿਲਾਫ਼ ਇੱਥੇ ਬੁੱਧਵਾਰ ਨੂੰ ਹੋਣ ਵਾਲੇ ਟੀ-20 ਵਿਸ਼ਵ ਕੱਪ ਮੈਚ ’ਚ ਬਿਹਤਰ ਪ੍ਰਦਰਸ਼ਨ ਕਰ ਕੇ ਅੱਗੇ ਆਉਣ ਵਾਲੇ ਮੁਸ਼ਕਲ ਮੈਚਾਂ ਲਈ ਲੈਅ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ। ਅਮਰੀਕਾ ਦੀ ਟੀਮ ਨੂੰ ਭਾਵੇਂ ਤਜਰਬੇ ਦੀ ਘਾਟ ਹੈ ਪਰ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਦੋ ਮੈਚਾਂ ਵਿੱਚ ਜਿੱਤ ਹਾਸਲ ਕੀਤੀ ਹੈ। ਪਾਕਿਸਤਾਨ ਖ਼ਿਲਾਫ਼ ਜਿੱਤ ਦਰਜ ਕਰ ਕੇ ਟੀਮ ਸੁਰਖੀਆਂ ਵਿੱਚ ਆਈ ਸੀ। ਅਮਰੀਕਾ ਦੀ ਟੀਮ ਵਿੱਚ ਕਈ ਅਜਿਹੇ ਖਿਡਾਰੀ ਹਨ ਜਿਨ੍ਹਾਂ ਦਾ ਭਾਰਤ ਲਈ ਖੇਡਣ ਦਾ ਸੁਫ਼ਨਾ ਪੂਰਾ ਨਹੀਂ ਹੋ ਸਕਿਆ ਤੇ ਉਹ ਅਮਰੀਕਾ ਦੀ ਟੀਮ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸੌਰਭ ਨੇਤਰਵਾਲਕਰ ਅਤੇ ਹਰਮੀਤ ਸਿੰਘ ਵੀ ਸ਼ਾਮਲ ਹਨ ਜਿਨ੍ਹਾਂ ਨੇ ਆਪਣੀ ਟੀਮ ਲਈ ਹੁਣ ਤੱਕ ਸ਼ਨਾਦਾਰ ਪ੍ਰਦਰਸ਼ਨ ਕੀਤਾ ਹੈ। ਅਮਰੀਕਾ ਦੀ ਟੀਮ ਵਿੱਚ ਭਾਰਤੀ ਮੂਲ ਦੇ ਅੱਠ ਖਿਡਾਰੀ ਸ਼ਾਮਲ ਹਨ। -ਪੀਟੀਆਈ

Advertisement

Advertisement