ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੇਬਲ ਟੈਨਿਸ: ਦਸ ਜ਼ੋਨਾਂ ਦੇ ਮੁਕਾਬਲੇ ’ਚ ਪੀਏਯੂ ਮੋਹਰੀ

08:40 AM Sep 01, 2024 IST
ਟੇਬਲ ਟੇਨਿਸ ’ਚ ਜੇਤੂ ਖਿਡਾਰੀ ਪ੍ਰਬੰਧਕਾਂ ਨਾਲ।-ਫੋਟੋ : ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 31 ਅਗਸਤ
ਇਥੋਂ ਦੇ ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ (ਲੜਕੀਆਂ) ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਲੁਧਿਆਣਾ ਦੇ 10 ਜ਼ੋਨਾਂ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਅੰਡਰ-14 ਵਿਚ ਪੀਏਯੂ ਪਹਿਲੇ, ਲੁਧਿਆਣਾ-1 ਦੂਜੇ ਅਤੇ ਖੰਨਾ ਜ਼ੋਨ ਤੀਜੇ ਸਥਾਨ ’ਤੇ ਰਿਹਾ। ਇਸ ਤੋਂ ਇਲਾਵਾ ਅੰਡਰ-17 ਵਿਚ ਪੀਏਯੂ ਪਹਿਲੇ, ਸਾਹਨੇਵਾਲ ਦੂਜੇ ਅਤੇ ਲੁਧਿਆਣਾ-1 ਤੀਜੇ, ਅੰਡਰ-19 ਵਿਚ ਪੀਏਯੂ ਪਹਿਲੇ, ਸਾਹਨੇਵਾਲ ਦੂਜੇ ਅਤੇ ਲੁਧਿਆਣਾ-1 ਤੀਜੇ ਸਥਾਨ ’ਤੇ ਰਹੇ। ਇਸ ਮੌਕੇ ਸਕੂਲ ਪ੍ਰਿੰਸੀਪਲ ਰਜਨੀ ਵਰਮਾ ਨੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਵਧਾਈ ਦਿੱਤੀ ਤੇ ਰੋਜ਼ਾਨਾ ਖੇਡਾਂ ਲਈ ਸਮਾਂ ਕੱਢਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖੇਡਾਂ ਲਈ ਸਮਾਂ ਕੱਢਣ ਨਾਲ ਸਿਹਤ ਚੰਗੀ ਰਹਿੰਦੀ ਹੈ।

Advertisement

Advertisement