ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਮਾਨਸਾ ਪੁੱਜੀਆਂ

06:24 AM Feb 08, 2024 IST
ਮਾਨਸਾ ਵਿੱਚ ਝਾਕੀਆਂ ਦਾ ਸਵਾਗਤ ਕਰਦੇ ਹੋਏ ਡੀਸੀ ਪਰਮਵੀਰ ਸਿੰਘ ਤੇ ਹੋਰ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 7 ਫਰਵਰੀ
ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਅੱਜ ਮਾਨਸਾ ਵਿੱਚ ਪੁੱਜੀਆਂ, ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਇਲਾਕਾ ਵਾਸੀਆਂ ਸਮੇਤ ਚੇਅਰਮੈਨ ਮਾਰਕੀਟ ਕਮੇਟੀ ਮਾਨਸਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਵੱਲੋਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਨਵੀਂ ਅਨਾਜ ਮੰਡੀ ਮਾਨਸਾ ਵਿੱਚ ਪ੍ਰਦਰਸ਼ਿਤ ਇਨ੍ਹਾਂ ਝਾਕੀਆਂ ਨੂੰ ਵੇਖਣ ਆਏ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜੱਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕੌਮਾਗਾਟਾਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਵੱਲੋਂ ਅੱਜ ਇਨ੍ਹਾਂ ਝਾਕੀਆਂ ਨੂੰ ਸਰਦੂਲਗੜ੍ਹ ਲਈ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮਾਨਸਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇਨ੍ਹਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰਝਾਕੀਆਂ ਸਰਦੂਲਗੜ੍ਹ ਤੋਂ ਬਠਿੰਡਾ ਲਈ ਆਪਣੇ ਸਫ਼ਰ ਦੀ ਸ਼ੁਰੂਆਤ ਕਰਨਗੀਆਂ।

Advertisement

Advertisement