ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਾਇਕਵਾਂਡੋ: ਫਤਹਿ ਅਕੈਡਮੀ ਦੇ ਖਿਡਾਰੀਆਂ ਦੀ ਝੰਡੀ

07:06 AM Aug 07, 2024 IST
ਤਾਇਕਵਾਂਡੋ ਦੇ ਜੇਤੂ ਖਿਡਾਰੀ ਅਕੈਡਮੀ ਦੀ ਪ੍ਰਿੰਸੀਪਲ ਦੇ ਨਾਲ। -ਫੋਟੋ: ਬੇਦੀ

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 6 ਅਗਸਤ
ਸਥਾਨਕ ਫਤਹਿ ਅਕੈਡਮੀ ਦੇ ਖਿਡਾਰੀਆਂ ਨੇ ਆਈਸੀਐੱਸਈ ਦੇ ਰੀਜਨਲ ਤਾਇਕਵਾਂਡੋ ਟੂਰਨਾਮੈਂਟ ਵਿੱਚ ਜਿੱਤ ਹਾਸਲ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਅਕੈਡਮੀ ਦੀ ਝੋਲੀ ਪਾਏ ਹਨ। ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਸੰਧੂ ਨੇ ਦੱਸਿਆ ਕਿ ਇਥੇ ਬਸੰਤ ਐਵੇਨਿਊ ਵਿੱਚ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਆਈਸੀਐੱਸਈ ਦੇ ਰੀਜਨਲ ਤਾਇਕਵਾਂਡੋ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਇੰਟਰਨੈਸ਼ਨਲ ਫਤਹਿ ਅਕੈਡਮੀ ਦੇ ਵਿਦਿਆਰਥੀਆਂ ਨੇ 14 ਸਾਲ, 17 ਸਾਲ ਅਤੇ 19 ਸਾਲ ਤੋਂ ਘੱਟ ਉਮਰ ਵਰਗ ਵਿੱਚ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ 2 ਸੋਨੇ ਦੇ, 3 ਚਾਂਦੀ ਤੇ 1 ਕਾਂਸੀ ਦਾ ਤਗਮਾ ਜਿੱਤਿਆ। ਸ੍ਰੀਮਤੀ ਸੰਧੂ ਨੇ ਕਿਹਾ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਖੇਡ ਪ੍ਰੇਮੀ ਹੋਣ ਦੇ ਨਾਤੇ ਉਹ ਹਰ ਵਿਦਿਆਰਥੀ ਦੀ ਖੇਡ ਵਿੱਚ ਹੋਰ ਨਿਖਾਰ ਲਿਆਉਣ ਲਈ ਆਪ ਨਿੱਜੀ ਤੌਰ ’ਤੇ ਧਿਆਨ ਦਿੰਦੇ ਹਨ। ਉਹ ਹਰ ਖੇਡ ਦੀ ਪਨੀਰੀ ਤਿਆਰ ਕਰ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਝੋਲੀ ਵਿੱਚ ਵਧੀਆ ਖਿਡਾਰੀ ਪਾਏ ਜਾ ਸਕਣ।

Advertisement

Advertisement
Advertisement