ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੱਗੜ ਮਾਮਲਾ: ਡੀਜੀਪੀ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ

09:05 AM May 02, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਮਈ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਪੱਤਰਕਾਰਾਂ ਨੂੰ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਇਸ ਭਰੋਸੇ ਤੋਂ ਬਾਅਦ ਚੰਡੀਗੜ੍ਹ ਅਤੇ ਮੁਹਾਲੀ ਦੇ ਪੱਤਰਕਾਰਾਂ ਦੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨਾਲ ਮੁਲਾਕਾਤ ਕੀਤੀ। ਤੱਗੜ ਮਾਮਲੇ ਦੀ ਪੈਰਵੀ ਕਰ ਰਹੇ ਪੱਤਰਕਾਰਾਂ ਦੇ ਸਾਂਝੇ ਵਫ਼ਦ ਨੇ ਫੇਜ਼-1 ਥਾਣੇ ਦੇ ਐੱਸਐੱਚਓ ਸੁਖਬੀਰ ਸਿੰਘ ਦੇ ਮਾੜੇ ਵਤੀਰੇ ਅਤੇ ਮੀਡੀਆ ਕਰਮੀਆਂ ਨਾਲ ਕੀਤੀ ਕਥਿਤ ਬਦਸਲੂਕੀ ਤੇ ਧੱਕੇਸ਼ਾਹੀ ਖ਼ਿਲਾਫ਼ ਵੱਖਰੀ ਸ਼ਿਕਾਇਤ ਦਿੱਤੀ ਹੈ। ਪੱਤਰਕਾਰਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਤੱਗੜ ਨੂੰ ਇਨਸਾਫ਼ ਦੇਣ ਦੀ ਅਪੀਲ ਵੀ ਕੀਤੀ ਹੈ। ਇਸ ਸਬੰਧੀ ਰੂਪਨਗਰ ਰੇਂਜ ਦੇ ਡੀਆਈਜੀ ਨਿਲਾਂਬਰੀ ਵਿਜੈ ਜਗਦਲੇ ਦੀ ਅਗਵਾਈ ਹੇਠ ਤਿੰਨ ਮੈਂਬਰੀ ਸਿਟ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਮੁਹਾਲੀ ਦੇ ਐੱਸਪੀ ਤੁਸ਼ਾਰ ਗੁਪਤਾ ਅਤੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਤੇ ਮੋਹਿਤ ਅਗਰਵਾਲ ਸ਼ਾਮਲ ਹਨ।
ਇਸ ਮੌਕੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੂਰੇ ਮਾਮਲੇ ਦੀ ਪਾਰਦਰਸ਼ੀ ਢੰਗ ਨਾਲ ਜਾਂਚ ਕਰਵਾਈ ਜਾਵੇਗੀ। ਡੀਜੀਪੀ ਗੌਰਵ ਯਾਦਵ ਖ਼ੁਦ ਇਸ ਅਹਿਮ ਕੇਸ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਮੌਕੇ ’ਤੇ ਹੀ ਸਿਟ ਦੇ ਇੰਚਾਰਜ ਡੀਆਈਜੀ ਨਿਲਾਂਬਰੀ ਵਿਜੈ ਜਗਦਲੇ ਨੂੰ ਪੱਤਰਕਾਰਾਂ ਨਾਲ ਮਿਲ ਕੇ ਕਾਰਵਾਈ ਰਿਪੋਰਟ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਜੇਕਰ ਲੋੜ ਪਈ ਤਾਂ ਪੱਤਰਕਾਰਾਂ ਦੀ ਤਸੱਲੀ ਲਈ ਕੇਸ ਦੀ ਜਾਂਚ ਕਿਸੇ ਬਾਹਰਲੇ ਜ਼ਿਲ੍ਹੇ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਤੋਂ ਵੀ ਕਰਵਾਈ ਜਾ ਸਕਦੀ ਹੈ। ਪੱਤਰਕਾਰਾਂ ਨੇ ਸਪੈਸ਼ਲ ਡੀਜੀਪੀ ਦੇ ਧਿਆਨ ਵਿੱਚ ਲਿਆਂਦਾ ਕਿ ਤੱਗੜ ਦੇ ਵੀਡੀਓ ਐਡੀਟਰ ਅਤੇ ਕੈਮਰਾਮੈਨ ਨੂੰ ਮਟੌਰ ਥਾਣੇ ਵਿੱਚ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਡੀਐੱਸਪੀ ਦੀ ਹਾਜ਼ਰੀ ਵਿੱਚ ਉਸ ਦੀ ਪੱਗ ਲਾਹ ਕੇ ਚੱਪਲਾਂ ਮਾਰੀਆਂ ਗਈਆਂ। ਉਸ ਨੂੰ ਮੁਹਾਲੀ ਤੋਂ ਭੱਜ ਜਾਣ ਅਤੇ ਭਵਿੱਖ ਵਿੱਚ ਤੱਗੜ ਕੋਲ ਨੌਕਰੀ ਨਾ ਕਰਨ ਲਈ ਧਮਕਾਇਆ ਗਿਆ ਅਤੇ ਉਸ ਕੋਲੋਂ ਤਿੰਨ ਮੋਬਾਈਲ ਫੋਨ ਤੇ ਤੱਗੜ ਦੇ ਘਰ ਦੀਆਂ ਚਾਬੀਆਂ ਵੀ ਲੈ ਲਈਆਂ। ਉੱਧਰ, ਡੀਆਈਜੀ ਨਿਲਾਂਬਰੀ ਜਗਦਲੇ ਨੇ ਕੁੱਝ ਦਿਨਾਂ ਦੀ ਮੋਹਲਤ ਮੰਗਦੇ ਹੋਏ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗਾ ਅਤੇ ਜ਼ਿੰਮੇਵਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਵਫ਼ਦ ਵਿੱਚ ਵੱਖ-ਵੱਖ ਪੱਤਰਕਾਰਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਜਵਾ, ਪ੍ਰੈਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਮੈਂਬਰ ਬਲਵਿੰਦਰ ਸਿੰਘ ਜੰਮੂ, ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਜਗਤਾਰ ਸਿੰਘ ਭੁੱਲਰ, ਅਨਿਲ ਭਾਰਦਵਾਜ, ਮੁਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਅਤੇ ਹੋਰ ਪੱਤਰਕਾਰ ਮੌਜੂਦ ਸਨ।

Advertisement

Advertisement
Advertisement