ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੱਗੜ ਮਾਮਲਾ: ਪੱਤਰਕਾਰ, ਵਕੀਲ, ਕਿਸਾਨ ਤੇ ਮਜ਼ਦੂਰ ਸੜਕਾਂ ’ਤੇ ਉਤਰੇ

09:22 AM Apr 30, 2024 IST
ਐੱਸਐੱਸਪੀ ਦਫ਼ਤਰ ਬਾਹਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਅਧਿਕਾਰੀ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 29 ਅਪਰੈਲ
ਪੱਤਰਕਾਰ ਰਾਜਿੰਦਰ ਸਿੰਘ ਤੱਗੜ ਨੂੰ ਝੂਠੇ ਕੇਸ ਵਿੱਚ ਫਸਾਉਣ ਵਿਰੁੱਧ ਅੱਜ ਪੱਤਰਕਾਰ ਭਾਈਚਾਰਾ, ਵਕੀਲ, ਕਿਸਾਨ, ਮਜ਼ਦੂਰ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸੜਕਾਂ ’ਤੇ ਉਤਰ ਆਏ। ਇਨ੍ਹਾਂ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਪਹਿਲਾਂ ਸਵੇਰੇ 11 ਵਜੇ ਮੁਹਾਲੀ ਅਦਾਲਤ ਦੇ ਬਾਹਰ ਇਕੱਠੇ ਹੋਏ। ਉਪਰੰਤ ਮਾਰਚ ਕਰਦੇ ਹੋਏ ਐੱਸਐੱਸਪੀ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਪੱਤਰਕਾਰ ਤੱਗੜ ਨੂੰ ਫੌਰੀ ਰਿਹਾਅ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਮੁਹਾਲੀ ਤੋਂ ਬਾਹਰ ਕਿਸੇ ਹੋਰ ਜ਼ਿਲ੍ਹੇ ਵਿੱਚ ਉੱਚ ਅਧਿਕਾਰੀ ਦੀ ਨਿਗਰਾਨੀ ਹੇਠ ਸਿੱਟ ਦਾ ਗਠਨ ਕਰਕੇ ਜਾਂਚ ਕਰਵਾਈ ਜਾਵੇ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਜ਼ਿਲ੍ਹਾ ਪ੍ਰੈਸ ਕਲੱਬ ਐਸਏਐਸ ਨਗਰ (ਮੁਹਾਲੀ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਰਾਜੂ, ਮੁਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਪ੍ਰੈੱਸ ਕਲੱਬ ਬਨੂੜ ਦੇ ਸਰਪ੍ਰਸਤ ਕਰਮਜੀਤ ਸਿੰਘ ਚਿੱਲਾ ਅਤੇ ਜਨਰਲ ਸਕੱਤਰ ਅਵਤਾਰ ਸਿੰਘ, ਵਕੀਲਾਂ ਦੀ ਜਥੇਬੰਦੀ ਦੇ ਆਗੂ ਜਸਪਾਲ ਸਿੰਘ ਦੱਪਰ, ਦਰਸ਼ਨ ਸਿੰਘ ਧਾਲੀਵਾਲ, ਕਿਸਾਨ ਯੂਨੀਅਨ ਦੇ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਬਲਵੰਤ ਸਿੰਘ ਨੰਡਿਆਲੀ, ਪੁਆਧੀ ਮੰਚ ਦੇ ਆਗੂ ਗੁਰਪ੍ਰੀਤ ਸਿੰਘ ਨਿਆਮੀਆਂ, ਹਰਨਾਮ ਸਿੰਘ ਡੱਲਾ ਅਤੇ ਹੋਰਨਾਂ ਨੇ ਪੱਤਰਕਾਰ ਤੱਗੜ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ। ਪੰਜਾਬ-ਚੰਡੀਗੜ੍ਹ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਬਲਵਿੰਦਰ ਸਿੰਘ ਜੰਮੂ ਨੇ ਵੀ ਮੁਹਾਲੀ ਪਹੁੰਚ ਕੇ ਪੱਤਰਕਾਰ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ। ਐਸਪੀ ਮਨਪ੍ਰੀਤ ਸਿੰਘ ਅਤੇ ਏਡੀਸੀ ਵਿਰਾਜ ਐਸ ਤਿੜਕੇ ਨੇ ਮੰਗ ਪੱਤਰ ਹਾਸਲ ਕੀਤਾ।

Advertisement

Advertisement
Advertisement