ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕੀਤਾ ਜਾ ਸਕਦੈ: ਅਮਰੀਕੀ ਅਟਾਰਨੀ

06:29 AM Jul 04, 2024 IST

ਵਾਸ਼ਿੰਗਟਨ:

Advertisement

ਮੁੰਬਈ ਵਿੱਚ 2008 ’ਚ ਹੋਏ ਦਹਿਸ਼ਤੀ ਹਮਲਿਆਂ ਦੇ ਦੋਸ਼ੀ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਅਮਰੀਕਾ-ਭਾਰਤ ਹਵਾਲਗੀ ਸੰਧੀ ਦੀਆਂ ਧਾਰਾਵਾਂ ਤਹਿਤ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਅਮਰੀਕਾ ਦੇ ਇੱਕ ਅਟਾਰਨੀ ਨੇ ਸੰਘੀ ਅਦਾਲਤ ਵਿੱਚ ਇਹ ਗੱਲ ਕਹੀ। ਅਸਿਸਟੈਂਟ ਯੂਐੱਸ ਅਟਾਰਨੀ, ਚੀਫ ਆਫ ਕ੍ਰਿਮੀਨਲ ਅਪੀਲਜ਼ ਬ੍ਰਾਮ ਐਲਡੇਨ ਅਮਰੀਕੀ ਅਦਾਲਤ ਵਿੱਚ ਦਲੀਲਾਂ ਦੇ ਰਹੇ ਸਨ ਜਿੱਥੇ ਰਾਣਾ ਨੇ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਖ਼ਿਲਾਫ਼ ਅਪੀਲ ਦਾਇਰ ਕੀਤੀ ਹੈ। ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਰਾਣਾ (63) ਨੇ ਮਈ ਵਿੱਚ ਅਦਾਲਤੀ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਰਿਟ ਦਾਇਰ ਕੀਤੀ ਸੀ ਜੋ ਕੈਲੀਫੋਰਨੀਆ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀਆਂ ਨੂੰ ਭਾਰਤ ਹਵਾਲੇ ਕਰਨ ਦੀ ਅਮਰੀਕੀ ਸਰਕਾਰ ਦੀ ਅਪੀਲ ਸਵੀਕਾਰ ਕਰ ਲਈ ਸੀ। ਐਲਡੇਨ ਨੇ ਕਿਹਾ, ‘‘ਰਾਣਾ ਨੂੰ ਸੰਧੀ ਦੀਆਂ ਧਾਰਾਵਾਂ ਤਹਿਤ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ।’’ ਮੁੰਬਈ ਦਹਿਸ਼ਤੀ ਹਮਲਿਆਂ ਵਿੱਚ 166 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 239 ਹੋਰ ਜ਼ਖ਼ਮੀ ਹੋ ਗਏ ਸਨ। -ਪੀਟੀਆਈ

Advertisement
Advertisement