ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਣ ਵਾਲੇ ਪਾਣੀ ਤੋਂ ਵਾਂਝੇ ਨੇ ਤਾਜਪੁਰ ਵਾਸੀ

06:32 AM Aug 10, 2024 IST
ਪਿੰਡ ਤਾਜਪੁਰ ਦੇ ਵਸਨੀਕ ਰੋਸ ਮੁਜ਼ਾਹਰਾ ਕਰਦੇ ਹੋਏ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 9 ਅਗਸਤ
ਪਿੰਡ ਤਾਜਪੁਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਆਂ ਪਾਈਪਾਂ ਵਿੱਚ ਸੀਵਰੇਜ ਦਾ ਪਾਣੀ ਮਿਲਣ ਕਾਰਨ ਪਿੰਡ ਵਾਸੀਆਂ ਦੀਆਂ ਪਾਣੀ ਦੀ ਸਪਲਾਈ ਸਬੰਧੀ ਮੁਸ਼ਕਲਾਂ ਵਧ ਗਈਆਂ ਹਨ। ਇਸ ਕਾਰਨ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਪਾਣੀ ਦੀ ਟੈਂਕੀ ਕੋਲ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ।
ਇਸ ਸਬੰਧੀ ਸਾਬਕਾ ਪੰਚ ਜੋਗਿੰਦਰ ਪਾਲ, ਹੰਸਰਾਜ, ਸੁਰਿੰਦਰ ਪਾਲ ਅਤੇ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਸਪਲਾਈ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤ ਵਿਭਾਗ ਦੇ ਉੱਚ ਅਫ਼ਸਰਾਂ ਤੱਕ ਪਹੁੰਚ ਕਰਕੇ ਉਨਾਂ ਨੂੰ ਪਿੰਡ ਦੀ ਸਮੱਸਿਆ ਤੋਂ ਜਾਣੂ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿੱਚ ਗੰਦੇ ਪਾਣੀ ਪੀਣ ਦੀ ਸਮੱਸਿਆ ਨਾਲ ਬਿਮਾਰੀਆਂ ਫੈਲਦੀਆਂ ਹਨ ਤਾਂ ਜ਼ਿੰਮੇਵਾਰੀ ਉਕਤ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ।
ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਜਲੰਧਰ ਪੱਛਮੀ ਦੇ ਜੇ ਈ ਅਤੇ ਪਿੰਡ ਤਾਜਪੁਰ ਦੇ ਪ੍ਰਬੰਧਕ ਕੰਵਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਛੱਪੜ ਭਰਿਆ ਹੋਇਆ ਹੈ। ਇਸ ਕਾਰਨ ਸੀਵਰੇਜ ਲਈ ਬਣੀਆਂ ਹੌਦੀਆਂ ਵਿੱਚੋਂ ਪਾਣੀ ਵਾਟਰ ਸਪਲਾਈ ਦੀਆਂ ਪਾਈਪਾਂ ਵਿੱਚੋਂ ਹੁੰਦੀ ਲੀਕੇਜ ਰਾਹੀਂ ਮਿਕਸ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਦੀ ਸਮੱਸਿਆ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ।
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਜੇ ਈ ਅਸ਼ੀਸ਼ ਚੋਪੜਾ ਨੇ ਦੱਸਿਆ ਕਿ ਪਿੰਡ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨੇੜੇ ਸੀਵਰੇਜ ਦੀਆਂ ਹੌਦੀਆਂ ਬਣੀਆਂ ਹੋਈਆਂ ਹਨ। ਇਸ ਕਾਰਨ ਪਾਣੀ ਮਿਕਸ ਹੋਣ ਦੀਆਂ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਮੱਸਿਆ ਦੇ ਹੱਲ ਲਈ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨਵੇਂ ਸਿਰਿਓਂ ਪਾਉਣ ਲਈ ਪੰਚਾਇਤ ਵਿਭਾਗ ਨੂੰ ਐਸਟੀਮੇਟ ਬਣਾ ਕੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੇ ਸਮੱਸਿਆ ਦੇ ਹੱਲ ਲਈ 18 ਜੁਲਾਈ ਤੋਂ ਦੋ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਪੰਚਾਇਤ ਵਿਭਾਗ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਲੈ ਕੇ ਜਲਦ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

Advertisement

Advertisement