ਸਹਿਯੋਗ ਨਾ ਕਰਨ ’ਤੇ ਜਸਟਿਨ ਟਰੂਡੋ ਨਿੱਝਰ ਕੇਸ ਨੂੰ ਅੰਤਰਰਾਸ਼ਟਰੀ ਕੋਰਟ ’ਚ ਲਜਿਾਣ: ਦਲ ਖ਼ਾਲਸਾ
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 14 ਨਵੰਬਰ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਧਰਤੀ ’ਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਸ਼ਾਮਲ ਹੋਣ ਲਈ ਭਾਰਤ ’ਤੇ ਮੁੜ ਦੋਸ਼ਾਂ ਨੂੰ ਦੁਹਰਾਉਂਦਿਆਂ ਭਾਰਤ ਸਰਕਾਰ ਨੂੰ ਮੁੜ ਕਟਹਿਰੇ ’ਚ ਖੜ੍ਹਾ ਕੀਤਾ ਹੈ। ਪਾਰਟੀ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਕੰਵਰਪਾਲ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਜਾਂਚਕਰਤਾਵਾਂ ਨੇ ਇਸ ਮਾਮਲੇ ਵਿਚ ਸ਼ੱਕ ਦੀ ਸੂਈ ਭਾਰਤ ਦੀ ਇਕ ਖੁਫੀਆ ਏਜੰਸੀ ਰਾਅ ਵੱਲ ਕੀਤੀ ਹੈ। ਜਾਂਚ ਵਿੱਚ ਕੈਨੇਡਾ ਨਾਲ ਸਹਿਯੋਗ ਕਰਨ ਤੋਂ ਇਨਕਾਰ ਕਰਨ ਲਈ ਭਾਰਤੀ ਸਰਕਾਰ ਦੀ ਨਿੰਦਾ ਕਰਦਿਆਂ ਦਲ ਖਾਲਸਾ ਦੇ ਆਗੂ ਨੇ ਕਿਹਾ ਕਿ ਜੇਕਰ ਨਵੀਂ ਦਿੱਲੀ ਲਗਾਤਾਰ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਦੀ ਰਹੀ ਤਾਂ ਦਲ ਖਾਲਸਾ ਕੈਨੇਡਾ ਨੂੰ ਨਿੱਝਰ ਦੇ ਕੇਸ ਨੂੰ ਅੰਤਰਰਾਸ਼ਟਰੀ ਕੋਰਟ ਆਫ ਜਸਟਿਸ ਵਿੱਚ ਭੇਜਣ ਬਾਰੇ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਟਰੂਡੋ ਨੇ ਦੁਹਰਾਇਆ ਕਿ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋ ਸਕਦੇ ਹਨ। ਕੈਨੇਡਾ ਇੱਕ ਅਜਿਹਾ ਦੇਸ਼ ਹੈ ਜੋ ਹਮੇਸ਼ਾ ਕਾਨੂੰਨ ਦੇ ਰਾਜ ਲਈ ਖੜ੍ਹਾ ਰਹੇਗਾ, ਜੇਕਰ ਵੱਡੇ ਦੇਸ਼ ਬਿਨਾਂ ਨਤੀਜੇ ਦੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰ ਸਕਦੇ ਹਨ ਤਾਂ ਇਹ ਰੁਝਾਨ ਪੂਰੀ ਦੁਨੀਆ ਲਈ ਖਤਰਨਾਕ ਹੋ ਸਕਦਾ ਹੈ। ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਨਿੱਝਰ ਦੇ ਕਤਲੇਆਮ ਦੇ ਭੇਤ ਨੂੰ ਸਾਫ਼ ਕਰਨ ਲਈ ਸੱਚਾਈ ਨਾਲ ਜਵਾਬ ਦੇਣ ਅਤੇ ਕੈਨੇਡੀਅਨ ਜਾਂਚ ਏਜੰਸੀ ਨੂੰ ਸਹਿਯੋਗ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਵੀ ਦਿੱਲੀ ਦੌਰੇ ਦੌਰਾਨ ਭਾਰਤੀ ਲੀਡਰਸ਼ਿਪ ਨੂੰ ਇਸ ਗੰਭੀਰ ਮਾਮਲੇ ’ਤੇ ਕੈਨੇਡਾ ਨਾਲ ਸਹਿਯੋਗ ਕਰਨ ਦੀ ਸਲਾਹ ਦਿੱਤੀ ਹੈ।