ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿੰਪੀ ਢਿੱਲੋਂ ਦੇ ‘ਆਪ’ ’ਚ ਸ਼ਾਮਲ ਹੋਣ ਨਾਲ ਟਕਸਾਲੀ ਵਰਕਰ ਨਿਰਾਸ਼

08:31 AM Aug 30, 2024 IST

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 29 ਅਗਸਤ
ਗਿੱਦੜਬਾਹਾ ਤੋਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ਕਾਰਨ ‘ਆਪ’ ਦੇ ਟਕਸਾਲੀ ਆਗੂ ਤੇ ਵਰਕਰ ਨਿਰਾਸ਼ ਹਨ। ਸੂਤਰਾਂ ਅਨੁਸਾਰ ਆਪਣਾ ਦਰਦ ਲੈ ਕੇ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਦਿੱਲੀ ਵਿੱਚ ਸੀਨੀਅਰ ਆਗੂਆਂ ਕੋਲ ਪੁੱਜ ਚੁੱਕੇ ਹਨ। ਗਿੱਦੜਬਾਹਾ ਦੇ ਹਲਕਾ ਇੰਚਾਰਜ ਤੇ ਬੀਤੀਆਂ ਚੋਣਾਂ ਦੌਰਾਨ ਇਸ ਹਲਕੇ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜ ਚੁੱਕੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਅਤੇ ਯੂਥ ਦੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪਾਰਟੀ ਦਾ ਹਰ ਹੁਕਮ ਮੰਨਣਗੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਕੰਮ ਕਰਦੇ ਰਹਿਣਗੇ ਪਰ ਡਿੰਪੀ ਢਿੱਲੋਂ ਨੂੰ ਪਾਰਟੀ ’ਚ ਸ਼ਾਮਲ ਕਰਨ ਬਾਰੇ ਉਨ੍ਹਾਂ ਕੋਲੋਂ ਕੁਝ ਨਹੀਂ ਪੁੱਛਿਆ ਗਿਆ। ਡਿੰਪੀ ਢਿੱਲੋਂ ਦੇ ‘ਆਪ’ ਵਿਚ ਸ਼ਾਮਲ ਹੋਣ ਨਾਲ ਸਾਰੇ ਵਰਕਰ ਔਖੇ ਹਨ। ਉਨ੍ਹਾਂ ਕਿਹਾ ਕਿ ਹੁਣ ਗਲਤ ਬੰਦੇ ‘ਆਪ’ ਵਿਚ ਸ਼ਾਮਲ ਕਰ ਲਏ ਗਏ ਹਨ। ਇਨ੍ਹਾਂ ਤੋਂ ਦੁਖੀ ਹੋ ਕੇ ਹੀ ਲੋਕਾਂ ਨੇ ਆਮ ਆਦਮੀ ਪਾਰਟੀ ਚੁਣੀ ਸੀ। ‘ਆਪ’ ਵਰਕਰਾਂ ਨੇ ਰੋਸ ਜਤਾਇਆ ਕਿ ਉਹ ਨਿੱਕੇ-ਨਿੱਕੇ ਸਾਧਨਾਂ ਨਾਲ ਪਿਛਲੇ 10 ਸਾਲਾਂ ਤੋਂ ਪਾਰਟੀ ਦੀ ਬਿਹਤਰੀ ਲਈ ਲੱਗੇ ਹੋਏ ਹਨ ਤੇ ਨਿੱਕੇ-ਨਿੱਕੇ ਅਹੁਦਿਆਂ ’ਤੇ ਕੰਮ ਕਰ ਰਹੇ ਹਨ ਪਰ ਹੁਣ ਪੰਚਾਇਤੀ ਚੋਣਾਂ ਆ ਗਈਆਂ ਹਨ, ਇਸ ਦਾ ਉਨ੍ਹਾਂ ’ਤੇ ਵੀ ਅਸਰ ਪਵੇਗਾ। ਉਹ ਇਹ ਮਸਲਾ ਆਮ ਆਦਮੀ ਪਾਰਟੀ ਦੀ ਕੌਮੀ ਕਮੇਟੀ ਦੇ ਧਿਆਨ ਵਿੱਚ ਵੀ ਲਿਆਉਣਗੇ। ਉਨ੍ਹਾਂ ਦੱਸਿਆ ਕਿ ‘ਆਪ’ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਦੋਦਾ, ਗੁਰਵਿੰਦਰ ਸਿੰਘ, ਮਨਿੰਦਰ ਆਸਾ ਬੁੱਟਰ, ਐੱਸਸੀ ਵਿੰਗ ਦੇ ਕੋਆਰਡੀਨੇਟਰ ਕੁਲਵਿੰਦਰ ਸਿੰਘ, ਕਿਸਾਨ ਵਿੰਗ ਦੇ ਕੋਆਰਡੀਨੇਟਰ ਰਛਪਾਲ ਸਿੰਘ, ਐਕਸ ਸਰਵਿਸਮੈਨ ਦੇ ਕੋਆਰਡੀਨੇਟਰ ਚਰਨਜੀਤ ਸਿੰਘ ਖੂਨਣ ਖੁਰਦ, ਸਪੋਰਟਸ ਵਿੰਗ ਗਿੱਦੜਬਾਹਾ ਦੇ ਆਗੂ ਡਾ. ਇਕਬਾਲ ਸਿੰਘ, ਟਰਾਂਸਪੋਰਟ ਵਿੰਗ ਦੇ ਮਨਦੀਪ ਸਿੰਘ, ਲਾਭ ਸਿੰਘ, ਸੁਖਮੰਦਰ ਸਿੰਘ, ਬਸੰਤ ਸਿੰਘ ਆਦਿ ਤੋਂ ਇਲਾਵਾ ਹੋਰ ਆਗੂ ਵੀ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ‘ਆਪ’ ’ਚ ਸ਼ਾਮਲ ਕਰਨ ਤੋਂ ਨਾਰਾਜ਼ ਹਨ।

Advertisement

‘ਆਪ’ ਵਰਕਰਾਂ ਦਾ ਪੂਰਾ ਸਨਮਾਨ ਕੀਤਾ ਜਾਵੇਗਾ: ਡਿੰਪੀ ਢਿੱਲੋਂ

ਡਿੰਪੀ ਢਿੱਲੋਂ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਵਰਕਰ ਜੋ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਉਹ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਪਿੱਛੇ ਚੱਲਣਗੇ ਅਤੇ ਉਨ੍ਹਾਂ ਦੀ ਕਮਾਂਡ ਹੇਠ ਕੰਮ ਕਰਨਗੇ। ਡਿੰਪੀ ਨੇ ਇਹ ਵੀ ਕਿਹਾ ਕਿ ਉਹ ‘ਆਪ’ ਵਰਕਰਾਂ ਦਾ ਪੂਰਾ ਮਾਣ-ਸਨਮਾਨ ਯਕੀਨੀ ਬਣਾਉਣਗੇ।

Advertisement
Advertisement