ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਲਬੀਰ ਸਿੰਘ ਗਿੱਲ ਤੇ ਦਿਲਬਾਗ ਸਿੰਘ ਵਡਾਲੀ ‘ਆਪ’ ’ਚ ਸ਼ਾਮਲ

07:18 AM May 04, 2024 IST
ਤਲਬੀਰ ਸਿੰਘ ਗਿੱਲ ਦਾ ਪਾਰਟੀ ’ਚ ਸਵਾਗਤ ਕਰਦੇ ਹੋਏ ਭਗਵੰਤ ਮਾਨ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਮਈ
ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕਰਕੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ। ਤਲਬੀਰ ਸਿੰਘ ਗਿੱਲ 2022 ਵਿੱਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ। ਉਹ ਬਿਕਰਮ ਸਿੰਘ ਮਜੀਠੀਆ ਦੇ ਵੀ ਨੇੜਲੇ ਸਾਥੀ ਰਹੇ ਹਨ।
ਉਹ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਆ ਗੂ ਸਰਬ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਰੁਸਤਮ ਸਿੰਘ ਸੰਧੂ ਅਤੇ ਜਸਬੀਰ ਸਿੰਘ ਸਮੇਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਹੁਣ ਲਗਭਗ ਸਫਾਇਆ ਹੋ ਚੁੱਕਾ ਹੈ।

Advertisement

Advertisement
Advertisement