For the best experience, open
https://m.punjabitribuneonline.com
on your mobile browser.
Advertisement

ਬਾਬਾ ਜ਼ੋਰਾਵਰ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ

08:27 AM May 03, 2024 IST
ਬਾਬਾ ਜ਼ੋਰਾਵਰ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਤੇ ਹੋਰ।
Advertisement

ਸਮਰਾਲਾ: ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਚ ਅੱਜ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ, ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਅਤੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਵੱਲੋਂ ਅੱਠਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਅੱਵਲ ਵਿਦਿਆਰਥੀਆਂ ਜਸ਼ਨਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਸਹਿਬਜੋਤ ਸਿੰਘ, ਪ੍ਰਦੀਪ ਕੌਰ, ਤਰਨਪ੍ਰੀਤ ਸਿੰਘ, ਰੁਪਿੰਦਰ ਕੌਰ, ਅਨਮੋਲਮੀਤ ਕੌਰ, ਹਰਮਨਬੀਰ ਕੌਰ, ਮਨਮੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਡਾ. ਵਾਲੀਆ ਨੇ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਜਿੱਥੇ ਸਕੂਲ ਪ੍ਰਿੰਸੀਪਲ ਦੀ ਸ਼ਲਾਘਾ ਕੀਤੀ ਉਥੇ ਹੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵੀ ਮੁਬਾਰਕਬਾਦ ਦਿੱਤੀ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਸਕੂਲ ਫ਼ੀਸ ਅਗਲੇ ਦੋ ਸਾਲਾਂ ਤੱਕ ਮੁਆਫ਼ ਰਹੇਗੀ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×