ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਵਾਤਾਵਰਨ ਚੁਣੌਤੀਆਂ ਬਾਰੇ ਗੱਲਬਾਤ

08:01 AM Jul 23, 2024 IST
ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡੀਸੀ ਸਾਕਸ਼ੀ ਸਾਹਨੀ।

ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਜੁਲਾਈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਲੀਨ ਏਅਰ ਪੰਜਾਬ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ।
‘ਯੂਥ ਚੈਂਪੀਅਨ ਫਾਰ ਕਲੀਨ ਏਅਰ’ ਵਿਸ਼ੇ ’ਤੇ ਕਰਵਾਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਰਕਾਰ ਜਾਂ ਪ੍ਰਸ਼ਾਸਨ ਦੇ ਨਾਲ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਲਾਏ ਗਏ ਬੂਟਿਆਂ ਦੀ ਦੇਖਭਾਲ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਨਸੂਨ ਦੌਰਾਨ ਲੁਧਿਆਣਾ ਵਿੱਚ 15 ਲੱਖ ਦੇ ਕਰੀਬ ਬੂਟੇ ਲਾਏ ਜਾ ਰਹੇ ਹਨ। ਉਨ੍ਹਾਂ ਸੈਸ਼ਨ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਅਤੇ ਵਾਤਾਵਰਨ ਸਬੰਧੀ ਮੁੱਦਿਆਂ ਪ੍ਰਤੀ ਜਾਗਰੂਕਤਾ ਦੀ ਸ਼ਲਾਘਾ ਵੀ ਕੀਤੀ।

Advertisement

Advertisement
Advertisement