ਪਿੰਡਾਂ, ਗਰੀਬਾਂ ਤੇ ਕਿਸਾਨਾਂ ਦੀ ਗੱਲ ਕਰਨ ਵਾਲੇ ਮੋਦੀ ਨਵੇਂ ਸੰਸਦ ਭਵਨ ’ਚ ਸਭ ਤੋਂ ਪਹਿਲਾਂ ਐੱਮਐੱਸਪੀ ਦੀ ਗਾਰੰਟੀ ਦਾ ਐਲਾਨ ਕਰਨ: ਟਿਕੈਤ
06:14 PM Sep 18, 2023 IST
ਲਖਨਊ, 18 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿੰਡਾਂ, ਗਰੀਬਾਂ ਅਤੇ ਕਿਸਾਨਾਂ ਦੀ ਗੱਲ ਕਰਦੇ ਹਨ ਤਾਂ ਸੰਸਦ ਦੀ ਨਵੀਂ ਇਮਾਰਤ ਤੋਂ ਕੀਤਾ ਜਾਣ ਵਾਲਾ ਪਹਿਲਾ ਐਲਾਨ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਦੀ ਗਾਰੰਟੀ ਬਾਰੇ ਨਵਾਂ ਕਾਨੂੰਨ ਹੋਣਾ ਚਾਹੀਦਾ ਹੈ। ਇੱਥੇ ਇੱਕ ਰੋਜ਼ਾ ਕਿਸਾਨ ਮਹਾਪੰਚਾਇਤ ਦੇ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਆਪਣਾ ਚੋਣ ਮੈਨੀਫੈਸਟੋ ਲਾਗੂ ਕਰਨਾ ਚਾਹੀਦਾ ਹੈ।
Advertisement

Advertisement
Advertisement