ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਪਲੀ ’ਚ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਬੇਸਿੱਟਾ: ਕੌਮੀ ਮਾਰਗ ’ਤੇ ਧਰਨਾ ਜਾਰੀ ਤੇ ਅੱਜ ਐੱਸਕੇਐੱਮ ਉਲੀਕੇਗਾ ਅਗਲੀ ਰਣਨੀਤੀ

05:45 PM Jun 23, 2023 IST

ਕੁਰੂਕਸ਼ੇਤਰ, 13 ਜੂਨ

Advertisement

ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਮੰਗ ਦੇ ਹੱਕ ਵਿੱਚ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਪਲੀ ਵਿੱਚ ਕੌਮੀ ਮਾਰਗ ‘ਤੇ ਜਾਮ ਲਾਉਣ ਵਾਲੇ ਕਿਸਾਨ ਅੱਜ ਅਗਲੀ ਯੋਜਨਾ ਬਣਾਉਣ ਲਈ ਮੀਟਿੰਗ ਕਰਨਗੇ। ਕਿਸਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਦੋ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਬੇਸਿੱਟਾ ਰਹੀ। ਕਿਸਾਨਾਂ ਨੇ ਇਸ ਮੁੱਦੇ ‘ਤੇ ਮਹਾਪੰਚਾਇਤ ਕਰਨ ਤੋਂ ਬਾਅਦ ਸੋਮਵਾਰ ਦੁਪਹਿਰ ਤੋਂ ਪਿੱਪਲੀ ਨੇੜੇ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ। ਇਹ ਹਾਈਵੇਅ ਦਿੱਲੀ ਨੂੰ ਚੰਡੀਗੜ੍ਹ ਅਤੇ ਕੁਝ ਹੋਰ ਮਾਰਗਾਂ ਨਾਲ ਜੋੜਦਾ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਨੇ ਸੋਮਵਾਰ ਰਾਤ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਦੋ ਮੀਟਿੰਗਾਂ ਕੀਤੀਆਂ ਪਰ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਕਿਸਾਨ ਸਥਾਨਕ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਅਗਲੀ ਕਾਰਵਾਈ ਦੀ ਯੋਜਨਾ ਉਲੀਕਣ ਲਈ ਅੱਜ ਮੀਟਿੰਗ ਕਰਨਗੇ।

Advertisement
Advertisement