ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਲਵੰਡੀ ਸੋਭਾ ਸਿੰਘ ਦੀ ਪੰਚਾਇਤੀ ਜ਼ਮੀਨ ਦਾ ਮਾਮਲਾ ਭਖਿਆ

07:24 AM Jul 05, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 4 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਜਥੇਬੰਦੀ ਦੀ ਅੱਜ ਇੱਥੇ ਕੀਤੀ ਮੀਟਿੰਗ ਵਿੱਚ ਸਰਹੱਦੀ ਖੇਤਰ ਦੇ ਪਿੰਡ ਤਲਵੰਡੀ ਸੋਭਾ ਸਿੰਘ ਦੀ ਪੰਚਾਇਤੀ ਜ਼ਮੀਨ ’ਤੇ ਜ਼ਿਲ੍ਹੇ ਦੇ ਇਕ ਵਿਧਾਇਕ ਵਲੋਂ ਜਬਰੀ ਕਬਜ਼ਾ ਕਰਵਾਉਣ ਦੀ ਨਿਖੇਧੀ ਕੀਤੀ ਗਈ ਅਤੇ ਵਿਧਾਇਕ ਦੀ ਇਸ ਕਾਰਵਾਈ ਖਿਲਾਫ਼ ਸੰਘਰਸ਼ ਕਰਨ ਦਾ ਫ਼ੈਸਲਾ ਲਿਆ| ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਆਗੂ ਹਰਪ੍ਰੀਤ ਸਿੰਘ ਸਿਧਵਾਂ, ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ ਤੇ ਹੋਰਨਾਂ ਨੇ ਸੰਬੋਧਨ ਕੀਤਾ। ਉਨ੍ਹਾਂ ਇਕ ਮੰਤਰੀ ਨਾਲ ਮਿਲੀਭੁਗਤ ਕਰਕੇ ਵਿਧਾਇਕ ਵਲੋਂ ਪਿੰਡ ਤਲਵੰਡੀ ਸੋਭਾ ਸਿੰਘ ਦੀ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਵਿਧਾਇਕ ਦੀ ਇਸ ਕਾਰਵਾਈ ਖਿਲਾਫ਼ ਬੋਲਣ ਵਾਲਿਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ| ਇਸ ਪਿੰਡ ਦੀ ਪੰਚਾਇਤੀ ਜ਼ਮੀਨ ਵਲਟੋਹਾ ਬਲਾਕ ਦੇ ਹੋਰਨਾਂ ਵਧੇਰੇ ਪਿੰਡਾਂ ਤੋਂ ਜ਼ਿਆਦਾ ਹੈ| ਜਥੇਬੰਦੀ ਨੇ ਇਹ ਮਾਮਲਾ ਡਿਪਟੀ ਕਮਿਸ਼ਨਰ ਦੇ ਵੀ ਧਿਆਨ ਵਿੱਚ ਲਿਆਂਦਾ ਹੈ| ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰਦਿਆਂ ਕਿਹਾ ਕਿ ਇਸ ਜ਼ਮੀਨ ਨੂੰ ਲੈ ਕੇ ਪਿੰਡ ਵਿੱਚ ਦੋ ਧਿਰਾਂ ਦਰਮਿਆਨ ਝਗੜਾ ਵੀ ਹੋਇਆ ਹੈ ਜਿਸ ਵਿੱਚ ਤਿੰਨ ਜਣੇ ਜ਼ਖਮੀ ਹੋ ਗਏ ਸਨ| ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦੀ ਬਕਾਇਦਾ ਬੋਲੀ ਕਰਵਾਈ ਗਈ ਹੈ| ਉਨ੍ਹਾਂ ਹੋਰ ਕਿਹਾ ਇਸ ਮਾਮਲੇ ਦੀ ਜਾਂਚ ਏਡੀਸੀ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵਲੋਂ ਕੀਤੀ ਜਾ ਰਹੀ ਹੈ|

Advertisement

Advertisement