ਤਾਮਿਲਨਾਡੂ: ਮੀਂਹ ਕਾਰਨ ਸਕੂਲ ਬੰਦ, ਹੜ੍ਹ ਦੀ ਚੇਤਾਵਨੀ
09:16 AM Nov 27, 2024 IST
ਚੇਨੱਈ (ਤਾਮਿਲਨਾਡੂ), 27 ਨਵੰਬਰ
Advertisement
ਖੇਤਰ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਤਿਰੂਚਿਰਾਪੱਲੀ ਦੇ ਜ਼ਿਲ੍ਹਾ ਕੁਲੈਕਟਰ ਪ੍ਰਦੀਪ ਕੁਮਾਰ ਨੇ ਅੱਜ ਜ਼ਿਲ੍ਹੇ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਇਹ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਧਿਕਾਰੀਆਂ ਨੇ ਭਾਰੀ ਮੀਂਹ ਦੀ ਉਮੀਦ ਕਾਰਨ ਨਾਗਪੱਟੀਨਮ, ਮੇਇਲਾਦੁਥੁਰਾਈ ਅਤੇ ਤਿਰੂਵਰੂਰ ਸਮੇਤ ਕਈ ਖੇਤਰਾਂ ਵਿੱਚ ਸਕੂਲਾਂ ਅਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਸੀ। ਇਸ ਦੌਰਾਨ ਖੇਤਰੀ ਮੌਸਮ ਵਿਗਿਆਨ ਕੇਂਦਰ (ਆਰਐਮਸੀ), ਚੇਨਈ ਨੇ ਕਿਹਾ ਕਿ ਦੱਖਣ-ਪੱਛਮੀ ਬੰਗਾਲ ਦੀ ਖਾੜੀ ਉੱਤੇ ਦਬਾਅ ਇੱਕ ਡੂੰਘੇ ਦਬਾਅ ਵਿੱਚ ਬਦਲ ਗਿਆ ਹੈ ਅਤੇ ਬੁੱਧਵਾਰ ਨੂੰ ਇੱਕ ਚੱਕਰਵਾਤੀ ਤੂਫ਼ਾਨ ਵਿੱਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਏਐੱਨਆਈ
Advertisement
Advertisement