ਤਾਮਿਲਨਾਡੂ: ਭਾਰਤ ’ਚ ਹਰੀ ਕ੍ਰਾਂਤੀ ਦੇ ਮੋਢੀ ਸਵਾਮੀਨਾਥਨ ਦਾ ਸਰਕਾਰੀ ਸਨਮਾਨ ਨਾਲ ਸਸਕਾਰ
03:05 PM Sep 30, 2023 IST
ਚੇਨਈ, 30 ਸਤੰਬਰ
ਭਾਰਤ ਵਿਚ ਹਰੀ ਕ੍ਰਾਂਤੀ ਦੇ ਮੋਢੀ ਅਤੇ ਖੇਤੀ ਵਿਗਿਆਨੀ ਡਾ. ਐੱਮਐੱਸ ਸਵਾਮੀਨਾਥਨ ਦਾ ਅੱਜ ਨੂੰ ਇਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਸਵਾਮੀਨਾਥਨ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੇਸੰਤ ਨਗਰ ਇਲੈਕਟ੍ਰਿਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਸਵਾਮੀਨਾਥਨ ਦਾ ਵੀਰਵਾਰ ਨੂੰ ਚੇਨਈ ਵਿੱਚ ਦੇਹਾਂਤ ਹੋ ਗਿਆ। ਉਹ 98 ਸਾਲ ਦੇ ਸਨ।
Advertisement
Advertisement