ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੰਡਨ ਵੱਲੋਂ ਚੰਡੀਗੜ੍ਹ ’ਚ ਭਾਰਤ ਦੀ 22ਵੀਂ ਮੈਟਰੋ ਸਥਾਪਤ ਕਰਨ ਦਾ ਐਲਾਨ

07:43 AM May 07, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਮਈ
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਸ਼ਹਿਰ ਵਿੱਚ ਚੋਣ ਪ੍ਰਚਾਰ ਭਖਾ ਦਿੱਤਾ ਹੈ। ਉਨ੍ਹਾਂ ਅੱਜ ਮਨੀਮਾਜਰਾ ਦੇ ਗੋਵਿੰਦਪੁਰਾ, ਸੈਕਟਰ 21, ਸੈਕਟਰ 19 ਅਤੇ ਮੌਲੀ ਜੱਗਰਾਂ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਭਰ ਵਿੱਚ 21 ਮੈਟਰੋ ਰੇਲਗੱਡੀਆਂ ਸਫ਼ਲਤਾਪੂਰਵਕ ਸਥਾਪਤ ਕਰ ਚੁੱਕੀ ਹੈ। ਹੁਣ ‘ਸਿਟੀ ਬਿਊਟੀਫੁੱਲ’ ਵਿੱਚ 22ਵੀਂ ਮੈਟਰੋ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਤੋਂ ਹਵਾਈ ਅੱਡੇ ਤੱਕ ਇੱਕ ਨਵੀਂ ਸੜਕ ਬਣਾਈ ਜਾਵੇਗੀ, ਜਿਸ ਨਾਲ ਯਾਤਰੀਆਂ ਦਾ ਸਮਾਂ ਬਚਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਦੀਆਂ ਦਸ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਇਨ੍ਹਾਂ ਲੋਕ ਪੱਖੀ ਸਕੀਮਾਂ ਕਾਰਨ ਗਰੀਬਾਂ ਨੂੰ ਭਾਰੀ ਲਾਭ ਹਾਸਲ ਹੋਇਆ ਹੈ। ਭਾਜਪਾ ਉਮੀਦਵਾਰ ਨੇ ਕਿਹਾ ਕਿ ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਹੋ ਚੁੱਕਾ ਹੈ।

Advertisement

ਵੋਟਰਾਂ ਨੂੰ ਕਾਂਗਰਸੀ ਉਮੀਦਵਾਰ ਤੋਂ ਸਾਵਧਾਨ ਰਹਿਣ ਲਈ ਆਖਿਆ

ਸ੍ਰੀ ਟੰਡਨ ਨੇ ਵੋਟਰਾਂ ਨੂੰ ਕਾਂਗਰਸੀ ਉਮੀਦਵਾਰ ਤੋਂ ਸਾਵਧਾਨ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਮਨੀਸ਼ ਤਿਵਾੜੀ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਉਨ੍ਹਾਂ ਸਬੰਧਤ ਹਲਕਿਆਂ ਵਿੱਚ ਵਿਕਾਸ ਦਾ ਨਾ ਕੋਈ ਕੰਮ ਕੀਤਾ ਹੈ ਅਤੇ ਹਲਕਿਆਂ ਵਿੱਚੋਂ ਵੀ ਗਾਇਬ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਹੁਣ ਚੰਡੀਗੜ੍ਹ ਦੇ ਵੋਟਰਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕੋਲ ਚੰਡੀਗੜ੍ਹ ਲਈ ਵਿਕਾਸ ਕੰਮਾਂ ਦਾ ਕੋਈ ਵੀ ਵਿਜ਼ਨ ਨਹੀਂ ਹੈ। ਚੰਡੀਗੜ੍ਹ ਵਾਸੀਆਂ ਨੂੰ ਉਨ੍ਹਾਂ ਤੋਂ ਕੋਈ ਉਮੀਦ ਨੀ ਰੱਖਣੀ ਚਾਹੀਦੀ। ਉਹ ਬਾਹਰਲੇ ਹਨ ਅਤੇ ਉਨ੍ਹਾਂ ਤੋਂ ਸਾਵਧਾਨ ਰਿਹਾ ਜਾਵੇ।

Advertisement
Advertisement
Advertisement