ਦਸਤਾਵੇਜ਼ਾਂ ਦੀ ਘਾਟ ਕਾਰਨ ਤਨਮਨਜੀਤ ਢੇਸੀ ਨੂੰ ਹਵਾਈ ਅੱਡੇ ’ਤੇ ਰੋਕਿਆ
07:48 AM Aug 04, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ
ਇੰਗਲੈਂਡ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਅੱਜ ਸਥਾਨਕ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਦਸਤਾਵੇਜ਼ਾਂ ਦੀ ਘਾਟ ਕਾਰਨ ਲਗਪਗ ਦੋ ਘੰਟੇ ਰੋਕ ਕੇ ਰੱਖਿਆ ਗਿਆ। ਦਸਤਾਵੇਜ਼ ਪੂਰੇ ਹੋਣ ਮਗਰੋਂ ਉਨ੍ਹਾਂ ਨੂੰ ਜਾਣ ਦਿੱਤਾ ਗਿਆ। ਸੂਤਰਾਂ ਅਨੁਸਾਰ ਸ੍ਰੀ ਢੇਸੀ ਅੱਜ ਸਵੇਰੇ ਏਅਰ ਇੰਡੀਆ ਦੀ ਉਡਾਣ ਰਾਹੀਂ ਲੰਡਨ ਤੋਂ ਅੰਮ੍ਰਿਤਸਰ ਪੁੱਜੇ ਸਨ, ਪਰ ਇੱਥੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਹਵਾਈ ਅੱਡੇ ’ਤੇ ਹੀ ਰੋਕ ਲਿਆ। ਦੱਸਿਆ ਗਿਆ ਹੈ ਕਿ ਸੰਸਦ ਮੈਂਬਰ ਕੋਲ ਪਰਮਿਟ (ਓਸੀ ਆਈ ਕਾਰਡ) ਨਹੀਂ ਸੀ। ਲਗਪਗ ਦੋ ਘੰਟੇ ਬਾਅਦ ਦਸਤਾਵੇਜ਼ ਪੂਰੇ ਹੋਣ ਮਗਰੋਂ ਉਹ ਹਵਾਈ ਅੱਡੇ ਤੋਂ ਬਾਹਰ ਆਏ।
Advertisement
Advertisement