ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਰਨ ਤਾਰਨ: ਇੱਕ ਧਿਰ ਵੱਲੋਂ ਦੂਜੀ ਧਿਰ ’ਤੇ ਕਰੋੜਾਂ ਰੁਪਏ ਦਾ ਗਬਨ ਕਰਨ ਦਾ ਦੋਸ਼

07:42 AM Jun 21, 2024 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ|

ਗੁਰਬਖਸ਼ਪੁਰੀ
ਤਰਨ ਤਾਰਨ, 20 ਜੂਨ
ਲੋਕ ਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਜ਼ਿਲ੍ਹੇ ਅੰਦਰ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਵਿੱਚ ਤਬਦੀਲੀ ਕਰਵਾਉਣ ਲਈ ਘਮਸਾਨ ਮਚ ਗਿਆ ਹੈ| ਪਾਰਟੀ ਦੇ ਕਈ ਆਗੂਆਂ ਨੇ ਲੋਕ ਸਭਾ ਚੋਣ ਲੜਨ ਲਈ ਪਾਰਟੀ ਦੀ ਕੇਂਦਰੀ ਕਮੇਟੀ ਵੱਲੋਂ ਭੇਜੇ ਕਰੋੜਾਂ ਰੁਪਏ ਇੱਕ ਧਿਰ ਵੱਲੋਂ ਗਬਨ ਕਰਨ ਦਾ ਦੋਸ਼ ਲਾਇਆ ਹੈ| ਇਸ ਸਬੰਧੀ ਪਾਰਟੀ ਦੇ ਜ਼ਿਲ੍ਹੇ ਦੇ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਜਹਾਂਗੀਰ, ਜ਼ਿਲ੍ਹਾ ਓਬੀਸੀ ਮੋਰਚਾ ਦੇ ਪ੍ਰਧਾਨ ਸਾਹਿਬ ਸਿੰਘ ਸੁੱਗਾ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਅਮਨਦੀਪ ਕੌਰ ਉੱਪਲ ਨੇ ਇੱਥੇ ਬੁਲਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਚੋਣ ਲੜਨ ਲਈ ਕਰੋੜਾਂ ਰੁਪਏ ਭੇਜੇ ਗਏ ਸਨ, ਪਰ ਇਹ ਪੈਸੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਹੇਠਲੇ ਪੱਧਰ ਤੱਕ ਨਾ ਭੇਜ ਕੇ ਖ਼ੁਦ ਹੜੱਪ ਲਏ ਹਨ| ਆਗੂਆਂ ਨੇ ਕਿਹਾ ਇਹ ਰਕਮ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਜਾਰੀ ਹੇਠਲੇ ਪੱਧਰ ਤੱਕ ਜਾਰੀ ਕਰਨੀ ਸੀ ਜੋ ਜਾਰੀ ਨਹੀਂ ਕੀਤੀ ਗਈ| ਉਨ੍ਹਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੂੰ ਅਹੁਦੇ ਤੋਂ ਤੁਰੰਤ ਨੂੰ ਹਟਾਉਣ ਦੀ ਵੀ ਮੰਗ ਕੀਤੀ|
ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵਿਰੋਧੀ ਧਿਰ ਵੱਲੋਂ ਉਨ੍ਹਾਂ ’ਤੇ ਪਾਰਟੀ ਦੇ ਪੈਸਿਆਂ ਵਿੱਚ ਗਬਨ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਇੱਕ ਪੈਸਾ ਤੱਕ ਵੀ ਨਹੀਂ ਦਿੱਤਾ| ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਇਹ ਕੂੜ ਪ੍ਰਚਾਰ ਪਾਰਟੀ ਨੂੰ ਇੱਕ ਸਾਜਿਸ਼ ਤਹਿਤ ਬਦਨਾਮ ਕਰਨ ਲਈ ਸ਼ੁਰੂ ਕੀਤਾ ਹੈ ਕਿਉਂਕਿ ਇਸ ਲੋਕ ਸਭਾ ਹਲਕੇ ਤੋਂ ਪਹਿਲੀ ਵਾਰ ਚੋਣ ਮੈਦਾਨ ਵਿੱਚ ਆ ਕੇ ਕੀਤੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਹ ਖੁਸ਼ ਨਹੀਂ ਹਨ| ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਚੋਣਾਂ ਦੌਰਾਨ ਪਾਰਟੀ ਉਮੀਦਵਾਰ ਲਈ ਕੰਮ ਨਹੀਂ ਕੀਤਾ ਜਿਸ ਕਰਕੇ ਉਹ ਜ਼ਿਲ੍ਹਾ ਲੀਡਰਸ਼ਿਪ ਨੂੰ ਬਦਨਾਮ ਕਰ ਰਹੇ ਹਨ|

Advertisement

Advertisement
Advertisement