ਤਰਨ ਤਾਰਨ ਨੇ ਜਿੱਤਿਆ ਨੈੱਟਬਾਲ ਦਾ ਅੰਤਰ-ਜ਼ਿਲ੍ਹਾ ਮੁਕਾਬਲਾ
ਗੁਰਬਖਸ਼ਪੁਰੀ
ਤਰਨ ਤਾਰਨ, 11 ਅਕਤੂਬਰ
ਇੱਥੋਂ ਦੇ ਸੇਵਾ ਦੇਵੀ ਐਸਡੀ ਕਾਲਜ ਦੇ ਖੇਡ ਮੈਦਾਨ ਵਿੱਚ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਨੈੱਟਬਾਲ ਵਰਗ-19 (ਲੜਕੇ-ਲੜਕੀਆਂ) ਦੇ ਫਾਈਨਲ ਮੁਕਾਬਲੇ ਸ਼ੁਰੂ ਕਰਵਾਏ ਗਏ। ਚਾਰ-ਰੋਜ਼ਾ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿ.) ਜਗਵਿੰਦਰ ਸਿੰਘ ਲਹਿਰੀ ਨੇ ਕੀਤੀ| ਇਸ ਮੌਕੇ ਲੈਕਚਰਾਰ ਮਨਿੰਦਰ ਸਿੰਘ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਰਿਹਾਇਸ਼ ਅਤੇ ਖਾਣੇ ਦਾ ਬੰਦੋਬਸਤ ਵਿਭਾਗ ਵਲੋਂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲੜਕਿਆਂ ਵਿੱਚ ਪਹਿਲਾ ਸਥਾਨ ਤਰਨ ਤਾਰਨ, ਦੂਜਾ ਸਥਾਨ ਬਰਨਾਲਾ ਅਤੇ ਤੀਜਾ ਸਥਾਨ ਲੁਧਿਆਣਾ ਜ਼ਿਲ੍ਹੇ ਨੇ ਹਾਸਲ ਕੀਤਾ ਅਤੇ ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਬਰਨਾਲਾ, ਦੂਸਰਾ ਸਥਾਨ ਫਾਜ਼ਿਲਕਾ ਤੇ ਤੀਸਰਾ ਸਥਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੇ ਪ੍ਰਾਪਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ, ਪ੍ਰਿੰਸੀਪਲ ਜਤਿੰਦਰਪਾਲ ਸਿੰਘ, ਪ੍ਰਦੀਪ ਸਿੰਘ, ਸੁਖਜਿੰਦਰ ਸਿੰਘ , ਹਰਪ੍ਰੀਤ ਸਿੰਘ, ਸੁਖਦੀਪ ਸਿੰਘ, ਨਿਰਮਲਜੀਤ , ਰੁਪਿੰਦਰਜੀਤ ਕੌਰ, ਕੁਲਵਿੰਦਰ, ਕੰਵਲਜੀਤ ਕੌਰ, ਜਸਵਿੰਦਰ ਕੌਰ, ਸੁਖਰਾਜ ਕੌਰ ਆਦਿ ਮੌਜੂਦ ਸਨ|