ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਰਨ ਮਗਰੋਂ ਅੰਮ੍ਰਿਤਸਰ ਵਿੱਚ ਹੀ ਰਹਿਣਗੇ ਤਰਨਜੀਤ ਸੰਧੂ

07:30 AM Jun 06, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਜੂਨ
ਭਾਜਪਾ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਚੋਣ ਹਾਰਨ ਮਗਰੋਂ ਕਿਹਾ ਕਿ ਉਹ ਹੁਣ ਅੰਮ੍ਰਿਤਸਰ ਵਿੱਚ ਹੀ ਆਪਣਾ ਬਸੇਰਾ ਰੱਖਣਗੇ ਅਤੇ ਸਮੁੰਦਰੀ ਹਾਊਸ ਦੇ ਦਰਵਾਜ਼ੇ ਆਮ ਜਨਤਾ ਲਈ 24 ਘੰਟੇ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ 2 ਲੱਖ 7 ਹਜ਼ਾਰ ਤੋਂ ਵੱਧ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਇਆ ਹੈ ਅਤੇ ਉਹ ਇਹ ਭਰੋਸਾ ਕਾਇਮ ਰੱਖਣਗੇ। ਜ਼ਿਕਰਯੋਗ ਹੈ ਕਿ ਉਨ੍ਹਾਂ ਤੋਂ ਪਹਿਲਾਂ ਭਾਜਪਾ ਦੇ ਸਵਰਗੀ ਅਰੁਣ ਜੇਤਲੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇੱਥੋਂ ਚੋਣ ਹਾਰਨ ਮਗਰੋਂ ਅੰਮ੍ਰਿਤਸਰ ਨੂੰ ਵਿਸਾਰ ਦਿੱਤਾ ਸੀ। ਪ੍ਰੈੱਸ ਕਾਨਫ਼ਰੰਸ ਦੌਰਾਨ ਸ੍ਰੀ ਸੰਧੂ ਨੇ ਕਿਹਾ ਕਿ ਪਾਰਟੀ ਨੇ ਜਿੱਤ ਲਈ ਪੂਰੀ ਕੋਸ਼ਿਸ਼ ਕੀਤੀ ਅਤੇ ਭਾਜਪਾ ਜਿੱਤ ਦੇ ਬਹੁਤ ਨੇੜੇ ਸੀ। ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਭਾਜਪਾ ਦੀ ਵੋਟ ਫ਼ੀਸਦੀ ਵਿੱਚ ਨਾ ਸਿਰਫ਼ ਅੰਮ੍ਰਿਤਸਰ ਬਲਕਿ ਪੰਜਾਬ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ।
ਅੰਮ੍ਰਿਤਸਰ ’ਤੇ ਧਿਆਨ ਕੇਂਦਰਿਤ ਰਹੇਗਾ: ਸੰਧੂ
ਸੂਬੇ ਦੀ ਸਿਆਸਤ ਵਿੱਚ ਸ਼ਮੂਲੀਅਤ ਬਾਰੇ ਗੱਲ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਇਸ ਵਿੱਚ ਉਨ੍ਹਾਂ ਦੀ ਭੂਮਿਕਾ ਕੀ ਹੋਵੇਗੀ, ਇਹ ਫ਼ੈਸਲਾ ਕਰਨ ਦਾ ਅਧਿਕਾਰ ਹਾਈ ਕਮਾਂਡ ਕੋਲ ਹੈ। ਭਵਿੱਖ ਵਿੱਚ ਨਰਿੰਦਰ ਮੋਦੀ ਅਤੇ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਦਾ ਧਿਆਨ ਮੁੱਖ ਤੌਰ ’ਤੇ ਅੰਮ੍ਰਿਤਸਰ ’ਤੇ ਹੀ ਰਹੇਗਾ। ਅਕਾਲੀ-ਭਾਜਪਾ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਜੇ ਗੱਠਜੋੜ ਹੁੰਦਾ ਤਾਂ ਵੋਟ ਫ਼ੀਸਦੀ ਵਧ ਜਾਣੀ ਸੀ। ਕਿਸਾਨਾਂ ਦੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਉਹ ਕਿਸਾਨ ਵਿਰੋਧੀ ਨਹੀਂ ਹਨ ਅਤੇ ਉਨ੍ਹਾਂ ਕਿਸਾਨਾਂ ਦੇ ਆਰਥਿਕ ਪੱਖ ਨੂੰ ਮਜ਼ਬੂਤ ਕਰਨ ਦੀ ਯੋਜਨਾ ਰੱਖੀ ਸੀ।

Advertisement

Advertisement