ਤਰਨਜੀਤ ਸਿੰਘ ਸੰਧੂ ਨੇ ਗੁਰਦੁਆਰਾ ਮੱਲ ਅਖਾੜਾ ਵਿਖੇ ਮੱਥਾ ਟੇਕਿਆ
08:56 AM Apr 02, 2024 IST
Advertisement
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 1 ਅਪਰੈਲ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ ਅਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨਾਲ ਵੀ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਤਰਨਜੀਤ ਸਿੰਘ ਸੰਧੂ ਨੂੰ ਸ਼ਾਲ, ਸਿਰਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੁੱਢਾ ਦੀ ਅਮਰੀਕਾ ਇਕਾਈ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ, ਬਾਬਾ ਰਣਜੋਧ ਸਿੰਘ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾਦਲ, ਬਾਬਾ ਬਲਦੇਵ ਸਿੰਘ ਤਰਨਾਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ ਵੱਲਾ, ਪ੍ਰੋ. ਸਰਚਾਂਦ ਸਿੰਘ ਖਿਆਲਾ, ਸੁਖਪਾਲ ਸਿੰਘ ਧਨੋਆ, ਭੁਪਿੰਦਰ ਸਿੰਘ ਰੰਧਾਵਾ, ਗੁਰਕੀਰਤ ਸਿੰਘ ਢਿੱਲੋਂ, ਬਾਬਾ ਭਗਤ ਸਿੰਘ ਬੁਰਜ ਅਤੇ ਨਿਹੰਗ ਸਿੰਘ ਹਾਜ਼ਰ ਸਨ।
Advertisement
Advertisement
Advertisement