ਤਰਕਸ਼ੀਲ ਸੁਸਾਇਟੀ ਵੱਲੋਂ ਕੁਲਾਰ ਖੁਰਦ ਸਕੂਲ ’ਚ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਜਨਵਰੀ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੰਗਰੂਰ ਇਕਾਈ ਨੇ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਤੇ ਲੈਕਚਰਾਰ ਜਸਦੇਵ ਸਿੰਘ ’ਤੇ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਕੁਲਾਰ ਖ਼ੁਰਦ ਵਿੱਚ ਇੱਕ ਸਿੱਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਕਰਵਾਇਆ। ਸਕੂਲ ਦੇ ਅਧਿਆਪਕ ਭੁਪਿੰਦਰ ਸਿੰਘ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਸੁਨੇਹੇ ਬਾਰੇ ਦੱਸਿਆ। ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਲੈਕਚਰਾਰ ਜਸਦੇਵ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੇ ਸੰਬੋਧਨ ਵਿੱਚ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖ ਦਾ ਸਭ ਤੋਂ ਨੇੜਲਾ ਸਾਥੀ ਉਸਦਾ ਦਿਮਾਗ਼ ਹੈ। ਇਸ ਮੌਕੇ ਤਰਕਸ਼ੀਲ ਆਗੂਆਂ ਨੇ ਛੇਵੀਂ ਚੇਤਨਾ ਪਰਖ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨ ਪੱਤਰ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨ ਪੱਤਰ ਤੇ ਪੁਸਤਕਾਂ ‘ਇਲਮ ਤੋਂ ਇਖਲਾਕ ਤੱਕ’ ਤੇ ‘ਮਨੁੱਖੀ ਸ਼ਖ਼ਸੀਅਤ ਦਾ ਸੱਚ’ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿੱਚ ਦਵਿੰਦਰ ਕੌਰ, ਨਵਨੀਤ ਸਿੰਘ, ਸਰੁਚੀ ਗੋਇਲ, ਭੁਪਿੰਦਰ ਸਿੰਘ, ਬੰਪਰਜੋਤ ਪਰਮਾਰ, ਨੀਤੂ ਰਾਣੀ, ਸਿਲਕੀ, ਗੀਤਾ ਰਾਣੀ, ਵਿਜੈ ਕੁਮਾਰ, ਸਰਬਜੀਤ ਸਿੰਘ, ਪ੍ਰਿਯੰਕਾ ਗੁਪਤਾ ਅਧਿਆਪਕਾਂ ਤੇ ਸੇਵਾਦਾਰ ਪਰਵਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ।ਮੁੱਖ ਅਧਿਆਪਕ ਚੰਦਰ ਭਾਨ ਨੇ ਤਰਕਸ਼ੀਲ ਟੀਮ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਲਈ ਪ੍ਰੇਰਿਆ।