ਤਰਨ ਤਾਰਨ: ਕੌਮਾਂਤਰੀ ਸਰਹੱਦ ’ਤੇ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਆ ਮਾਰਿਆ
11:24 AM Aug 11, 2023 IST
ਚੰਡੀਗੜ੍ਹ, 11 ਅਗਸਤ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨੇੜੇ ਅੱਜ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਆ ਮਾਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਵੇਰੇ ਥੇਹਕਲਾ ਪਿੰਡ ਨੇੜੇ ਇਕ ਵਿਅਕਤੀ ਦੀ ਸ਼ੱਕੀ ਹਰਕਤ ਦੇਖੀ। ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ ਅਤੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਨਹੀਂ ਰੁਕਿਆ ਅਤੇ ਅੱਗੇ ਵਧਦਾ ਰਿਹਾ। ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਜਵਾਨਾਂ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
Advertisement
Advertisement